ਮੋਦੀ ਦੀ ਬੰਗਾਲ 'ਚ ਰੈਲੀ ਵੇਲੇ ਹੀ ਮਮਤਾ ਬੈਨਰਜੀ ਨੇ ਵਿਖਾ ਦਿੱਤੀ ਆਪਣੀ ਤਾਕਤ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਇਹ ਦਾਅਵਾ ਕਰਦਿਆਂ ਕਿਹਾ ਕਿ ਐਲਪੀਜੀ ਸਲੰਡਰ ਜਲਦ ਹੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣਗੇ।
ਸਿਲੀਗੁੜੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਟੀਐਮਸੀ ਮੁਖੀ ਮਮਤਾ ਬੈਨਰਜੀ ਸਲੰਡਰ ਤੇ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਪੈਦਲ ਯਾਤਰਾ 'ਚ ਸ਼ਾਮਲ ਹੋਣ ਲਈ ਸਿਲੀਗੁੜੀ ਪਹੁੰਚੇ। ਇਸ ਯਾਤਰਾ 'ਚ ਵੱਡੀ ਗਿਣਤੀ ਮਹਿਲਾਵਾਂ ਸ਼ਾਮਲ ਹੋਈਆਂ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਇਹ ਦਾਅਵਾ ਕਰਦਿਆਂ ਕਿਹਾ ਕਿ ਐਲਪੀਜੀ ਸਲੰਡਰ ਜਲਦ ਹੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਸ਼ਾਨੂੰ ਆਪਣੀ ਆਵਾਜ਼ ਸੁਣਨ ਲਈ ਵੱਡੇ ਪੈਮਾਨੇ 'ਤੇ ਪ੍ਰਦਰਸ਼ਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਰੈਲੀ ਚ ਹਿੱਸਾ ਲੈਣ ਵਾਲਿਆਂ 'ਚੋਂ ਕਈ ਖਾਲੀ ਐਲਪੀਜੀ ਸਲੰਡਰਾਂ ਨੂੰ ਵਿਰੋਧ ਦਰਸਾਉਣ ਲਈ ਲੈ ਜਾਣਗੇ।
ਦੱਸ ਦੇਈਏ ਕਿ ਮਮਤਾ ਬੈਨਰਜੀ ਦੀ ਇਹ ਪੈਦਲ ਯਾਤਰਾ ਉਦੋਂ ਹੋਈ ਹੈ। ਜਦੋਂ ਅੱਜ ਹੀ ਪੱਛਮੀ ਬੰਗਾਲ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਵੀ ਹੋ ਰਹੀ ਹੈ। ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਨੇੜੇ ਹਨ। ਅਜਿਹੇ 'ਚ ਸੂਬੇ 'ਚ ਚੋਣ ਸਰਗਰਮੀਆਂ ਤੇਜ਼ ਹਨ। ਕਈ ਵੱਡੇ ਲੀਡਰ ਲਗਾਤਾਰ ਸੂਬੇ 'ਚ ਚੋਣ ਰੈਲੀਆਂ ਕਰ ਰਹੇ ਹਨ।
ਇਸ ਦਰਮਿਆਨ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲਕਾਤਾ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਲੋਕਾਂ ਦੇ ਨਾਲ ਸਾਂਝੀ ਕੀਤੀ। ਇਸ ਦਰਮਿਆਨ ਪ੍ਰਧਾਨ ਮੰਤਰੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਗ੍ਰਾਊਂਡ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ।