ਤੀਜੀ ਵਾਰ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਮਮਤਾ ਬੈਨਰਜੀ, ਬੀਜੇਪੀ ਦੀਆਂ ਆਸਾਂ 'ਤੇ ਮੁੜ ਫਿਰਿਆ ਪਾਣੀ
ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਵਿਧਾਨਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ ਤੇ ਲਗਾਤਾਰ ਤੀਜੀ ਵਾਰ ਸੂਬੇ ਦੀ ਸੱਤਾ ਆਪਣੇ ਕੋਲ ਬਰਕਰਾਰ ਰੱਖੀ ਹੈ।
Mamata Banerjee Oath Ceremony: ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਅੱਜ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਦੇ ਤੌਰ 'ਤੇ ਰਾਜ ਭਵਨ 'ਚ ਸਹੁੰ ਚੁੱਕੇਗੀ। ਕੋਵਿਡ ਮਹਾਮਾਰੀ ਦੇ ਚੱਲਦਿਆਂ ਸਹੁੰ ਚੁੱਕ ਸਮਾਰੋਹ ਬੇਹੱਦ ਸਾਦਗੀ ਭਰਿਆ ਹੋਵੇਗਾ। ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਿਆ, ਨਿਵਰਤਮਾਨ ਸਦਨ ਦੇ ਲੀਡਰ ਅਬਦੁਲ ਮਨਾਨ ਤੇ ਸੀਪੀਐਮ ਦੇ ਸੀਨੀਅਰ ਲੀਡਰ ਬਿਮਾਨ ਬੋਸ ਨੂੰ ਪ੍ਰੋਗਰਾਮ ਦਾ ਸੱਦਾ ਭੇਜਿਆ ਗਿਆ ਹੈ।
ਮਹਾਮਾਰੀ ਦੀ ਵਰਤਮਾਨ ਹਾਲਾਤ ਦੇ ਮੁੱਦੇਨ਼ਰ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰ ਸਿਆਸੀ ਦਲਾਂ ਦੇ ਲੀਡਰਾਂ ਨੂੰ ਪ੍ਰੋਗਰਾਮ 'ਚ ਸੱਦਾ ਨਹੀਂ ਦਿੱਤਾ ਗਿਆ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਰਾਜਭਵਨ 'ਚ ਪੰਜ ਮਈ ਨੂੰ ਸਵੇਰੇ 10:45 ਤੇ ਹੋਣ ਵਾਲੇ ਸਹੁੰ ਚੁੱਕ ਸਮਾਗਮ 'ਚ ਪਾਰਟੀ ਦੇ ਸੰਸਦ ਅਭਿਸ਼ੇਕ ਬੈਨਰਜੀ, ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਤੇ ਪਾਰਟੀ ਦੇ ਸੀਨੀਅਰ ਲੀਡਰ ਫਿਰਹਾਦ ਹਾਕਿਮ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਮਮਤਾ ਬੈਨਰਜੀ ਨੂੰ ਕੋਲਕਾਤਾ ਪੁਲਿਸ ਸਲਾਮੀ ਦੇਵੇਗੀ।
ਬੰਗਾਲ ਚੋਣਾਂ 'ਚ ਤ੍ਰਿਣਮੂਲ ਕਾਂਗਰਸ ਨੇ 213 ਸੀਟਾਂ ਜਿੱਤ ਕੇ ਇਤਿਹਾਸ ਰਚਿਆ
ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਵਿਧਾਨਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ ਤੇ ਲਗਾਤਾਰ ਤੀਜੀ ਵਾਰ ਸੂਬੇ ਦੀ ਸੱਤਾ ਆਪਣੇ ਕੋਲ ਬਰਕਰਾਰ ਰੱਖੀ ਹੈ। ਪਾਰਟੀ ਨੂੰ 292 ਚੋਂ 213 ਵਿਧਾਨ ਸਭਾ ਸੀਟਾਂ ਹਾਸਲ ਹੋਈਆਂ ਹਨ ਜੋ ਬਹੁਮਤ ਦੇ ਅੰਕੜੇ ਤੋਂ ਕਿਤੇ ਵੱਧ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਆਪਣੀ ਪੂਰੀ ਤਾਕਤ ਲਾਉਣ ਵਾਲੀ ਬੀਜੇਪੀ 77 ਸੀਟਾਂ 'ਤੇ ਹੀ ਸਮਿਟ ਕੇ ਰਹਿ ਗਈ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :