ਲਾਸ਼ਾਂ ਵਿਚਾਲੇ ਮਨਾ ਰਹੇ ਸੀ ਰੰਗਰਲੀਆਂ...ਮੁਰਦਾ ਘਰ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ, ਵਾਇਰਲ ਹੋਈ Video
Shocking: ਦਿੱਲੀ-ਐੱਨਸੀਆਰ ਦੇ ਨਾਲ ਲੱਗਦੇ ਨੋਇਡਾ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਸਥਿਤ ਪੋਸਟਮਾਰਟਮ ਹਾਊਸ ਦੇ ਅੰਦਰ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਦੋਂ ਮੁਰਦਾਘਰ 'ਚ ਇਕ ਸਫਾਈ ਕਰਮਚਾਰੀ ਦਾ ਇਕ ਔਰਤ ਨਾਲ ਸਰੀਰਕ ਸਬੰਧ ਬਣਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
Shocking: ਦਿੱਲੀ-ਐੱਨਸੀਆਰ ਦੇ ਨਾਲ ਲੱਗਦੇ ਨੋਇਡਾ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਸਥਿਤ ਪੋਸਟਮਾਰਟਮ ਹਾਊਸ ਦੇ ਅੰਦਰ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਦੋਂ ਮੁਰਦਾਘਰ 'ਚ ਇਕ ਸਫਾਈ ਕਰਮਚਾਰੀ ਦਾ ਇਕ ਔਰਤ ਨਾਲ ਸਰੀਰਕ ਸਬੰਧ ਬਣਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
ਇਹ ਵੀਡੀਓ ਲਗਭਗ 6 ਮਿੰਟ 17 ਸੈਕਿੰਡ ਦੀ ਹੈ ਅਤੇ ਸੈਕਟਰ 94 ਸਥਿਤ ਪੋਸਟਮਾਰਟਮ ਹਾਊਸ ਦੀ ਦੱਸੀ ਜਾ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੀਐਮਓ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਫਾਈ ਕਰਮਚਾਰੀ ਅਤੇ ਵੀਡੀਓ ਬਣਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
#नोएडा के मुर्दाघर में अय्याशी करने वाला स्वीपर भानुप्रताप सिंह, शेर सिंह और परवेंद्र गिरफ्तार हुए। स्वीपर को स्वास्थ्य विभाग ने नौकरी से निकाला। बाकी दोनों युवक बाहरी थे।
— PRIYA RANA (@priyarana3101) August 22, 2024
पोस्टमार्टम हाउस में जहां लाशें रखी जाती हैं, वहां ये बाहरी महिला को लाकर रंगरलियां मना रहे थे। https://t.co/aCLMNFAG0m pic.twitter.com/twXQcMkLYy
ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਵੀਰਵਾਰ ਨੂੰ ਸੈਕਟਰ-94 ਸਥਿਤ ਪੋਸਟਮਾਰਟਮ ਹਾਊਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਵੀਡੀਓ 'ਚ ਸਫਾਈ ਕਰਮਚਾਰੀ ਨੂੰ ਜ਼ਮੀਨ 'ਤੇ ਚਾਦਰ ਵਿਛਾ ਕੇ ਇਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਦੇਖਿਆ ਜਾ ਸਕਦਾ ਹੈ। ਇਸ ਘਟਨਾ ਨੇ ਪੋਸਟਮਾਰਟਮ ਹਾਊਸ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੋਸਟਮਾਰਟਮ ਹਾਊਸ ਵਿੱਚ ਕੋਈ ਵੀ ਮਹਿਲਾ ਮੁਲਾਜ਼ਮ ਤਾਇਨਾਤ ਨਹੀਂ ਹੈ, ਜਿਸ ਕਾਰਨ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਹੀ ਔਰਤ ਦੇਹ ਵਪਾਰ ਵਿੱਚ ਸ਼ਾਮਲ ਹੋ ਸਕਦੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਐਮਓ ਨੇ ਸੈਕਟਰ 39 ਥਾਣੇ ਵਿੱਚ ਐਫਆਈਆਰ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਫ਼ਾਈ ਕਰਮਚਾਰੀ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ।
ਡਿਪਟੀ ਸੀਐਮਓ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਘਟਨਾ ਦੀ ਸੂਚਨਾ ਨਹੀਂ ਮਿਲੀ ਹੈ। ਸੁਰੱਖਿਆ ਦੇ ਮੱਦੇਨਜ਼ਰ ਹੁਣ ਪੋਸਟਮਾਰਟਮ ਹਾਊਸ ਵਿੱਚ ਦੋ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।