ਪੜਚੋਲ ਕਰੋ

ਭਾਰਤ ਤੋਂ ਅਮਰੀਕਾ 'ਚ 300 ਬੱਚੇ ਵੇਚਣ ਵਾਲਾ ਗ੍ਰਿਫਤਾਰ

ਨਵੀਂ ਦਿੱਲੀ: ਅੰਤਰ-ਰਾਸ਼ਟਰੀ ਚਾਇਲਡ ਟ੍ਰੈਫਿਕਿੰਗ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਭਾਰਤ ਤੋਂ ਬੱਚਿਆਂ ਨੂੰ ਖਰੀਦ ਕੇ ਅਮਰੀਕਾ ਵੇਚਿਆ ਜਾ ਰਿਹਾ ਸੀ। ਮੁੰਬਈ ਪੁਲਿਸ ਨੇ ਅੰਤਰ-ਰਾਸ਼ਟਰੀ ਬੱਚਾ ਚੋਰੀ ਗਿਰੋਹ ਦੇ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਸ 'ਤੇ 300 ਬੱਚਿਆਂ ਨੂੰ ਭਾਰਤ ਤੋਂ ਅਮਰੀਕਾ 'ਚ ਵੇਚਣ ਦਾ ਦੋਸ਼ ਹੈ ਜਿਸ 'ਚ ਪ੍ਰਤੀ ਬੱਚਾ ਕੀਮਤ 45 ਲੱਖ ਰੁਪਏ ਹੁੰਦੀ ਸੀ।

ਇਸ ਮਾਮਲੇ 'ਚ 11 ਤੋਂ 16 ਸਾਲ ਦੇ ਬੱਚੇ ਸ਼ਾਮਿਲ ਹਨ। ਇਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਵੇਚ ਦਿੱਤਾ ਜਾਂਦਾ ਸੀ। ਇਸ ਗਿਰੋਹ ਦਾ ਮਾਲਕ ਰਾਜੂਭਾਈ ਅਮਰੀਕਾ ਤੋਂ ਮੰਗ ਆਉਣ 'ਤੇ ਆਪਣੇ ਗੈਂਗ ਨੂੰ ਬੱਚੇ ਲੱਭਣ ਲਈ ਕਹਿੰਦਾ ਸੀ। ਇਨ੍ਹਾਂ ਬੱਚਿਆਂ ਨੂੰ ਅਮਰੀਕਾ ਕਿਸੇ ਹੋਰ ਦੇ ਪਾਸਪੋਰਟ 'ਤੇ ਭੇਜਿਆ ਜਾਂਦਾ ਸੀ। ਬੱਚਿਆਂ ਨਾਲ ਇਕ ਵਿਅਕਤੀ ਭੇਜਿਆ ਜਾਂਦਾ ਸੀ ਜੋ ਬੱਚਿਆਂ ਨੂੰ ਗਾਹਕਾਂ ਕੋਲ ਸੌਂਪਣ ਤੋਂ ਬਾਅਦ ਮੁੜ ਆਉਂਦਾ ਸੀ। ਅਮਰੀਕਾ ਭੇਜਣ ਤੋਂ ਪਹਿਲਾਂ ਬੱਚਿਆਂ ਦਾ ਮੇਕਅਪ ਕੀਤਾ ਜਾਂਦਾ ਸੀ ਤਾਂਕਿ ਉਹ ਪਾਸਪੋਰਟ ਵਾਲੀ ਤਸਵੀਰ ਵਾਂਗ ਦਿਖਾਈ ਦੇਣ।

ਪੁਲਿਸ ਨੇ ਕਿਹਾ ਕਿ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਉਹ ਇਮੀਗ੍ਰੇਸ਼ਨ ਦੀ ਸਖਤ ਚੈਕਿੰਗ 'ਚੋਂ ਕਿਵੇਂ ਬਚ ਨਿਕਲਦੇ ਸਨ। ਇਸ ਗਿਰੋਹ ਦਾ ਪਰਦਾਫਾਸ਼ ਉਸ ਵੇਲੇ ਹੋਇਆ ਜਦੋਂ ਅਦਾਕਾਰਾ ਪ੍ਰੀਤੀ ਸੂਦ ਨੂੰ ਉਸਦੀ ਦੋਸਤ ਦਾ ਫੋਨ ਆਇਆ ਕਿ ਦੋ ਛੋਟੀਆਂ ਬੱਚੀਆਂ ਸੈਲੂਨ 'ਚ ਮੇਕਅਪ ਕਰਾਉਣ ਆਈਆਂ ਹਨ ਤੇ ਉਨ੍ਹਾਂ ਨਾਲ ਆਏ ਤਿੰਨ ਆਦਮੀ ਦੱਸ ਰਹੇ ਹਨ ਕਿ ਮੇਕਅਪ ਕਿਸ ਤਰ੍ਹਾਂ ਕਰਨਾ ਹੈ। ਪ੍ਰੀਤੀ ਨੇ ਤੁਰੰਤ ਸੈਲੂਨ ਆਕੇ ਬੱਚੀਆਂ ਨਾਲ ਆਏ ਤਿੰਨ ਆਦਮੀਆਂ ਤੋਂ ਪੁੱਛਿਆ ਕਿ ਉਹ ਇਨ੍ਹਾਂ ਬੱਚੀਆਂ ਨਾਲ ਕਿਉਂ ਆਏ ਹਨ ਤਾਂ ਉਨ੍ਹਾਂ ਦੱਸਿਆ ਕਿ ਇਹ ਅਮਰੀਕਾ ਜਾ ਰਹੀਆਂ ਹਨ ਇਸ ਲਈ ਇਨ੍ਹਾਂ ਦਾ ਮੇਕਅਪ ਕਰਾਇਆ ਜਾ ਰਿਹਾ ਹੈ।

ਸ਼ੱਕ ਹੋਣ 'ਤੇ ਉਨ੍ਹਾਂ ਤਿੰਨਾਂ ਨੂੰ ਪੁਲਿਸ ਸਟੇਸ਼ਨ ਜਾਣ ਲਈ ਕਿਹਾ ਤਾਂ ਉਨ੍ਹਾਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੂੰ ਫੋਨ ਕਰਕੇ ਬੁਲਾਇਆ ਗਿਆ। ਇਸ ਦੌਰਾਨ ਦੋ ਆਦਮੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਤੀਜਾ ਬੱਚੀਆਂ ਨੂੰ ਲੈਕੇ ਦੌੜ ਗਿਆ।

ਪੁਲਿਸ ਨੇ ਹੁਣ ਇਸ ਗਿਰੋਹ ਦੇ ਸਰਗਨਾ ਰਾਜੂਭਾਈ ਗਾਮਲੇਵਾਲਾ ਨੂੰ ਉਸਦਾ ਵਟਸਐਪ ਟ੍ਰੈਕ ਕਰਕੇ ਗ੍ਰਿਫਤਾਰ ਕਰ ਲਿਆ। ਪੁਲਿਸ ਮੁਤਾਬਕ ਗੁਜਰਾਤ ਦੇ ਰਹਿਣ ਵਾਲੇ ਰਾਜੂਭਾਈ ਨੂੰ ਸਾਲ 2007 'ਚ ਮੁੰਬਈ ਪੁਲਿਸ ਨੇ ਫਰਜ਼ੀ ਪਾਸਪੋਰਟ ਮਾਮਲੇ 'ਚ ਵੀ ਗ੍ਰਿਫਤਾਰ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget