ਵਟਸਐਪ 'ਤੇ ਪੀਐਮ ਮੋਦੀ ਖਿਲਾਫ ਪਾਈ ਅਪਮਾਨਜਨਕ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ
ਮੁਲਜ਼ਮ ਨੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ ਦੇ ਦਿਨ ਇਕ ਵਟਸਐਪ ਗਰੁੱਪ 'ਤੇ ਇਕ ਵੀਡੀਓ ਕਥਿਤ ਤੌਰ 'ਤੇ ਪੋਸਟ ਕੀਤੀ ਸੀ। ਉਨ੍ਹਾਂ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਸੀ। ਉਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ ਗਈ ਸੀ।
ਮਿਰਜ਼ਾਪੁਰ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ 'ਚ ਇਕ ਵਿਅਕਤੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖਿਲਾਫ ਵਟਸਐਪ 'ਤੇ ਅਪਮਾਨਜਨਕ ਪੋਸਟ ਪਾਉਣ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਗਿਆ। ਵਿਅਕਤੀ ਨੇ ਕਥਿਤ ਤੌਰ 'ਤੇ ਇਕ ਵੀਡੀਓ ਪੋਸਟ ਕੀਤਾ ਸੀ। ਜਿਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਅਪਮਾਨਜਨਕ ਮੰਨਿਆ ਗਿਆ।
ਸਰਕਾਰ ਦੀ ਚੇਤਾਵਨੀ ਅਗਲੇ 3 ਮਹੀਨੇ ਕੋਰੋਨਾ ਪੈ ਸਕਦਾ ਭਾਰੀ, ਵਰਤੋਂ ਇਹ ਸਾਵਧਾਨੀਆਂ
ਪੁਲਿਸ ਮੁਤਾਬਕ ਮੁਲਜ਼ਮ ਨੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ ਦੇ ਦਿਨ ਇਕ ਵਟਸਐਪ ਗਰੁੱਪ 'ਤੇ ਇਕ ਵੀਡੀਓ ਕਥਿਤ ਤੌਰ 'ਤੇ ਪੋਸਟ ਕੀਤੀ ਸੀ। ਉਨ੍ਹਾਂ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਸੀ। ਉਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ ਗਈ ਸੀ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਆਈਪੀਸੀ ਦੀ ਧਾਰਾ 153 ਏ, 501, 505 ਤਹਿਤ ਸ਼ਿਕਾਇਤ ਦਰਜ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਸੂਚਨਾ ਤਕਨਾਲੋਜੀ ਕਾਨੂੰਨ ਦੀ ਧਾਰਾ 66 ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ