ਸੁਪਰੀਮ ਕੋਰਟ ਦੇ ਬਾਹਰ ਸ਼ਖ਼ਸ ਨੇ ਖ਼ੁਦ ਨੂੰ ਲਾਈ ਅੱਗ
ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਹ ਝੁਲਸ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੁਪਰੀਮ ਕੋਰਟ ਦੇ ਗੇਟ ਨੰਬਰ 1 ਦੇ ਬਾਹਰ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਝੁਲਸੇ ਵਿਅਕਤੀ ਦੀ ਪਛਾਣ ਰਾਜਭਰ ਗੁਪਤਾ ਵਜੋਂ ਹੋਈ ਹੈ ਅਤੇ ਉਹ ਨੋਇਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਹ ਝੁਲਸ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅਗਸਤ 'ਚ ਬਲੀਆ ਜ਼ਿਲ੍ਹੇ ਦੀ ਇਕ ਲੜਕੀ ਅਤੇ ਉਸ ਦੇ ਸਾਥੀ ਨੇ ਸੁਪਰੀਮ ਕੋਰਟ ਦੇ ਸਾਹਮਣੇ ਅੱਗ ਲਾ ਲਈ ਸੀ। ਬਾਅਦ 'ਚ ਦੋਵਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਲੜਕੀ ਨੇ ਮਊ ਜ਼ਿਲ੍ਹੇ ਦੇ ਘੋਸੀ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਅਤੁਲ ਰਾਏ 'ਤੇ ਬਲਾਤਕਾਰ ਦਾ ਦੋਸ਼ ਲਾਇਆ ਸੀ।
ਖੁਦਕੁਸ਼ੀ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਆਪਣਾ ਦਰਦ ਸਾਂਝਾ ਕੀਤਾ ਸੀ। ਬਲੀਆ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤਾ ਵਾਰਾਣਸੀ ਦੇ ਯੂਪੀ ਕਾਲਜ ਦੀ ਵਿਦਿਆਰਥਣ ਸੀ ਅਤੇ ਉਸ ਨੇ ਮਈ 2019 'ਚ ਲੰਕਾ ਪੁਲਿਸ ਸਟੇਸ਼ਨ 'ਚ ਅਤੁਲ ਰਾਏ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904