(Source: ECI/ABP News)
ਕਿਸਾਨ ਅੰਦੋਲਨ ’ਚ ਜਿਊਂਦਾ ਵਿਅਕਤੀ ਸਾੜਿਆ, ਸ਼ਰਾਬ ਪੀਣ ਮਗਰੋਂ ਹੋਇਆ ਝਗੜਾ
ਪਰਿਵਾਰਕ ਮੈਂਬਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਤੇ ਘਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤੇ ਸੁਰੱਖਿਆ ਦੀ ਗਰੰਟੀ ਵੀ ਦੇਣੀ ਚਾਹੀਦੀ ਹੈ। ਸਥਾਨਕ ਨਿਵਾਸੀਆਂ ਨੇ ਅੰਦੋਲਨਕਾਰੀ ਕਿਸਾਨਾਂ ਦਾ ਡੇਰਾ ਪਿੰਡ ਤੋਂ ਦੂਰ ਕਿਤੇ ਲਵਾਉਣ ਦੀ ਮੰਗ ਵੀ ਕੀਤੀ ਹੈ।
![ਕਿਸਾਨ ਅੰਦੋਲਨ ’ਚ ਜਿਊਂਦਾ ਵਿਅਕਤੀ ਸਾੜਿਆ, ਸ਼ਰਾਬ ਪੀਣ ਮਗਰੋਂ ਹੋਇਆ ਝਗੜਾ Man burnt alive after a clash while having drink together near farmer protest site ਕਿਸਾਨ ਅੰਦੋਲਨ ’ਚ ਜਿਊਂਦਾ ਵਿਅਕਤੀ ਸਾੜਿਆ, ਸ਼ਰਾਬ ਪੀਣ ਮਗਰੋਂ ਹੋਇਆ ਝਗੜਾ](https://feeds.abplive.com/onecms/images/uploaded-images/2021/05/27/6b03f94b3f85a7ee42c231f2d84975c4_original.jpg?impolicy=abp_cdn&imwidth=1200&height=675)
ਬਹਾਦਰਗੜ੍ਹ (ਹਰਿਆਣਾ): ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਲੋਕਾਂ ਨੇ ਇੱਕ ਵਿਅਕਤੀ ਨੂੰ ਜਿਊਂਦੇ-ਜੀਅ ਸਾੜ ਦਿੱਤਾ ਹੈ। ਮ੍ਰਿਤਕ ਦੀ ਸ਼ਨਾਖ਼ਤ ਮੁਕੇਸ਼ ਨਿਵਾਸੀ ਪਿੰਡ ਕਸਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਦੇਰ ਸ਼ਾਮੀਂ ਮੁਕੇਸ਼ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਚਾਰ ਜਣਿਆਂ ਨਾਲ ਅੰਦੋਲਨ ਵਾਲੀ ਥਾਂ ’ਤੇ ਹੀ ਸ਼ਰਾਬ ਪੀਤੀ ਸੀ। ਬਾਅਦ ’ਚ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ ਤੇ ਮੁਲਜ਼ਮਾਂ ਨੇ ਮੁਕੇਸ਼ ਉੱਤੇ ਤੇਲ ਛਿੜਕ ਕੇ ਅੱਗ ਲਾ ਦਿੱਤੀ।
ਮੁਕੇਸ਼ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਲਿਜਾਂਦਾ ਗਿਆ ਪਰ ਉਹ 90% ਝੁਲਸ ਚੁੱਕਾ ਸੀ; ਇਸੇ ਲਈ ਉਸ ਨੂੰ ਪੀਜੀਆਈ ਰੋਹਤਕ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਨੇ ਰਾਤੀਂ 2:30 ਵਜੇ ਦਮ ਤੋੜ ਦਿੱਤਾ। ਮੁਕੇਸ਼ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਡੀਐਸਪੀ ਪਵਨ ਕੁਮਾਰ ਪੀੜਤ ਪਰਿਵਾਰ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪਿੰਡ ਵਾਸੀਆਂ ਨੇ ਕਿਸਾਨਾਂ ਉੱਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਵੀ ਲਾਇਆ ਹੈ।
ਮੁਕੇਸ਼ ਦੇ ਪਰਿਵਾਰਕ ਮੈਂਬਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਤੇ ਘਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤੇ ਸੁਰੱਖਿਆ ਦੀ ਗਰੰਟੀ ਵੀ ਦੇਣੀ ਚਾਹੀਦੀ ਹੈ। ਸਥਾਨਕ ਨਿਵਾਸੀਆਂ ਨੇ ਅੰਦੋਲਨਕਾਰੀ ਕਿਸਾਨਾਂ ਦਾ ਡੇਰਾ ਪਿੰਡ ਤੋਂ ਦੂਰ ਕਿਤੇ ਲਵਾਉਣ ਦੀ ਮੰਗ ਵੀ ਕੀਤੀ ਹੈ।
ਕੁਝ ਚਸ਼ਮਦੀਦ ਗਵਾਹਾਂ ਮੁਤਾਬਕ ਮੁਕੇਸ਼ ਰੋਜ਼ ਵਾਂਗ ਅੰਦੋਲਨਕਾਰੀ ਕਿਸਾਨਾਂ ਕੋਲ ਗਿਆ ਸੀ। ਜਿੱਥੇ ਸ਼ਰਾਬ ਪੀਣ ਤੋਂ ਬਾਅਦ ਉਸ ਦਾ ਝਗੜਾ ਹੋ ਗਿਆ। ਮੁਲਜ਼ਮਾਂ ਨੇ ਜਦੋਂ ਉਸ ਨੂੰ ਅੱਗ ਲਾਈ, ਤਾਂ ਉਹ ਕਿੰਨਾ ਚਿਰ ਸੜਕ ਉੱਤੇ ਹੀ ਤੜਪਦਾ ਰਿਹਾ। ਅੱਜ ਸਵੇਰੇ ਪੋਸਟਮਾਰਟਮ ਲਈ ਮੁਕੇਸ਼ ਦੀ ਮ੍ਰਿਤਕ ਦੇਹ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉੱਥੇ ਪਿੰਡ ਵਾਸੀ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਇਕੱਠੇ ਹੋ ਗਏ। ਉੱਥੇ ਹੀ ਉਨ੍ਹਾਂ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ।
ਇਹ ਖ਼ਬਰ ਲਿਖੇ ਜਾਣ ਤੱਕ ਪਰਿਵਾਰਕ ਮੈਂਬਰ ਮੰਨੇ ਨਹੀਂ ਸਨ ਤੇ ਆਪਣੀਆਂ ਮੰਗਾਂ ਮੰਨਵਾਉਣ ਦੀ ਗੱਲ ਕਰ ਰਹੇ ਹਨ। ਪੁਲਿਸ ਅਧਿਕਾਰੀ ਉਨ੍ਹਾਂ ਨੂੰ ਮਨਾਉਣ ’ਚ ਲੱਗੇ ਹੋਏ ਸਨ। ਪੁਲਿਸ ਨੇ ਜੀਂਦ ਦੇ ਚਾਰ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)