ਦੋ ਧੀਆਂ ਸਮੇਤ ਪਿਤਾ ਨੇ ਰੇਲ ਅੱਗੇ ਮਾਰੀ ਛਾਲ
ਏਬੀਪੀ ਸਾਂਝਾ | 26 Aug 2018 10:00 AM (IST)
ਚੰਡੀਗੜ੍ਹ: ਕਰਨਾਲ ਰੇਲਵੇ ਟਰੈਕ ’ਤੇ ਗੋਗੜੀਪੁਰ ਫਾਟਕ ਕੋਲ ਵੱਡਾ ਹਾਦਸਾ ਹੋਇਆ ਜਿੱਥੇ ਇੱਕ ਵਿਅਕਤੀ ਨੇ ਆਪਣੀਆਂ ਦੋ ਧੀਆਂ ਨੂੰ ਨਾਲ ਲੈ ਕੇ ਰੇਲ ਦੇ ਸਾਹਮਣੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਰੇਲਵੇ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲ਼ੇ ਪਤਾ ਨਹੀਂ ਲੱਗ ਸਕਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਰਾਕੇਸ਼ ਨੇ ਆਪਣੀਆਂ ਦੋ ਧੀਆਂ ਨਾਲ ਰੇਲ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਤੀਹਰੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।