ਰੋਹਤਕ: ਪਿੰਡ ਸੁੰਡਾਨਾ ਵਿੱਚ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਇੱਥੇ ਇੱਕ ਪਤੀ ਨੇ ਪਹਿਲਾਂ ਆਪਣੀ ਪਤਨੀ ਤੇ ਦੋ ਮਾਸੂਮ ਬੱਚਿਆਂ ਦਾ ਤੇਜ਼ਧਾਰ ਹਥਿਆਰ ਨਾਲ ਗਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਕੀਤਾ ਤੇ ਫਿਰ ਆਪ ਵੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਮੁਲਜ਼ਮ ਪਤੀ ਦਾ ਬੀਤੀ ਰਾਤ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਪਿੱਛੋਂ ਗੁੱਸੇ ਵਿੱਚ ਆ ਕੇ ਮੁਲਜ਼ਮ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਸ ਘਟਨਾ ਬਾਅਦ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਫਿਲਹਾਲ ਕਲਾਨੌਰ ਥਾਣੇ ਦੀ ਪੁਲਿਸ ਦੀ ਟੀਮ ਇਸ ਮਾਮਲੇ ਦੀ ਜਾਂਚ ਕਰ ਲਈ। ਪੂਰਾ ਸੱਚ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ।