ਜੈਪੁਰ: ਇੱਥੋਂ ਦੇ ਪ੍ਰਤਾਪਨਗਰ ਥਾਣਾ ਖੇਤਰ 'ਚ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਇੱਕ ਵਿਅਕਤੀ ਨੇ ਮਹਿਲਾ ਦੇ ਪਤੀ ਨੂੰ ਦੇਖ ਕੇ ਅਪਾਰਟਮੈਂਟ ਦੀ 5ਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਗੰਭੀਰ ਹਾਲਤ 'ਚ ਜ਼ਖਮੀ ਵਿਅਕਤੀ ਨੂੰ ਮਹਿਲਾ ਨੇ ਐਤਵਾਰ ਨੂੰ ਜੈਪੁਰ ਦੇ ਸਵਾਈਮਾਨ ਸਿੰਘ ਹਸਪਤਾਲ 'ਚ ਭਰਤੀ ਕਰਵਾਇਆ ਸੀ।



ਪੁਲਿਸ ਮੁਤਾਬਕ ਇਹ ਹਾਦਸਾ ਐਤਵਾਰ ਦੇਰ ਰਾਤ ਦਾ ਹੈ। ਸੋਮਵਾਰ ਨੂੰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਥਾਣਾ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਉਤਰ ਪ੍ਰਦੇਸ਼ ਦੇ ਕੰਨੌਜ ਨਿਵਾਸੀ ਆਜਮ ਉਰਫ 29 ਸਾਲਾ ਮੋਹਸਿਨ ਇਕ ਆਪਾਰਟਮੈਂਟ ਦੀ ਪੰਜਵੀਂ ਮੰਜ਼ਿਲ 'ਚ ਮਹਿਲਾ ਦੇ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ।

ਪੁਲਿਸ ਮੁਤਾਬਕ ਮਹਿਲਾ ਆਪਣੇ ਪ੍ਰੇਮੀ ਮੋਹਸਿਨ ਨਾਲ ਦੋ ਸਾਲ ਪਹਿਲਾਂ ਨੈਨੀਤਾਲ ਤੋਂ ਆਪਣੀ ਪੰਜ ਸਾਲ ਦੀ ਨਾਬਾਲਗ ਬੇਟੀ ਨਾਲ ਆਪਣੇ ਪਤੀ ਨੂੰ ਛੱਡ ਕੇ ਆ ਗਈ ਸੀ। ਪਤੀ ਮਹਿਲਾ ਦੀ ਤਲਾਸ਼ ਕਰ ਰਿਹਾ ਸੀ। ਇਸ ਦੌਰਾਨ ਪਤੀ ਐਤਵਾਰ ਨੂੰ ਮਹਿਲਾ ਦੀ ਰਿਹਾਇਸ਼ 'ਤੇ ਪਹੁੰਚਿਆ ਤੇ ਮਹਿਲਾ ਦੇ ਦੋਸਤ ਨੇ ਉਸ ਨੂੰ ਦੇਖ ਕੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ।


 


ਲਿਵ-ਇਨ ਰਿਲੇਸ਼ਨਸ਼ਿਪ ਲਈ ਘੱਟੋ-ਘੱਟ ਉਮਰ 'ਤੇ ਹਾਈ ਕੋਰਟ ਦਾ ਹੁਕਮ, ਕੇਂਦਰ ਜਨਵਰੀ ਤੱਕ ਦੇਵੇ ਜਵਾਬ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਪਰਿਵਾਰ ਦੇ ਮੈਂਬਰਾਂ ਦੀ ਇਜਾਜ਼ਤ ਤੋਂ ਬਗੈਰ ਲਿਵ-ਇਨ ਰਿਲੇਸ਼ਨਸ਼ਿਪ ਲਈ ਘੱਟੋ-ਘੱਟ ਉਮਰ 21 ਸਾਲ ਤੇ ਲੜਕੀ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ 'ਤੇ ਕੇਂਦਰ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਤਿੰਨ ਮੰਤਰਾਲੇ ਸ਼ਾਮਲ ਹਨ, ਇਸ ਲਈ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ।


ਲਿਵ-ਇਨ ਰਿਲੇਸ਼ਨਸ਼ਿਪ ਲਈ ਘੱਟੋ-ਘੱਟ ਉਮਰ 'ਤੇ ਹਾਈ ਕੋਰਟ ਦਾ ਹੁਕਮ, ਕੇਂਦਰ ਜਨਵਰੀ ਤੱਕ ਦੇਵੇ ਜਵਾਬ

ਹਾਈ ਕੋਰਟ ਨੇ ਕੇਂਦਰ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਜਵਾਬ ਦਾਖ਼ਲ ਕਰਨ ਲਈ ਜਨਵਰੀ ਦੇ ਆਖਰੀ ਹਫ਼ਤੇ ਤੱਕ ਦਾ ਸਮਾਂ ਦਿੱਤਾ ਹੈ। ਅਗਲੀ ਸੁਣਵਾਈ 'ਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਕਰਨਾਲ ਨਾਲ ਸਬੰਧਤ ਸੁਰੱਖਿਆ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਭਾਰਤ ਦਾ ਬਾਲਗਤਾ ਕਾਨੂੰਨ 150 ਸਾਲ ਪੁਰਾਣਾ ਹੈ। ਅੱਜ ਦੇ ਹਾਲਾਤ ਅਨੁਸਾਰ ਇਸ ਪੁਰਾਣੇ ਕਾਨੂੰਨ ਨੂੰ ਬਦਲਣ ਦੀ ਲੋੜ ਹੈ।


 


ਇਹ ਵੀ ਪੜ੍ਹੋ: ਬ੍ਰਿਟੇਨ ‘ਚ ਕੋਰੋਨਾ ਦਾ ਕਹਿਰ : ਟੁੱਟੇ ਸੰਕ੍ਰਮਣ ਪਿਛਲੇ ਸਾਰੇ ਰਿਕਾਰਡ, ਇਕ ਹੀ ਦਿਨ ‘ਚ ਆ ਗਏ 78 ਹਜ਼ਾਰ ਤੋਂ ਜ਼ਿਆਦਾ ਮਾਮਲੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


 


https://apps.apple.com/in/app/abp-live-news/id811114904