ਬਾਰਗੜ੍ਹ-ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ 'ਤੇ ਕੱਲ ਉਸ ਸਮੇਂ ਇਕ ਵਿਅਕਤੀ ਨੇ ਜੁੱਤੀ ਸੁੱਟੀ, ਜਦ ਉਹ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਤਾਂ ਵਾਲ ਵਾਲ ਬਚ ਗਏ ਪਰ ਇਹ ਜੁੱਤੀ ਉਨ੍ਹਾਂ ਦੇ ਨਿੱਜੀ ਸੁਰੱਖਿਆ ਕਰਮੀ ਦੇ ਵੱਜੀ | ਸੁਰੱਖਿਆ ਬਲਾਂ ਵਲੋਂ ਜਲਦ ਹੀ ਹਮਲਾਵਰ ਨੂੰ ਕਾਬੂ ਕਰ ਕੇ ਹਿਰਾਸਤ 'ਚ ਲੈ ਲਿਆ ਗਿਆ ਹੈ।
ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਸੱਤਾਧਾਰੀ ਬੀਜੂ ਜਨਤਾ ਦਲ ਅਤੇ ਵਿਰੋਧੀ ਪਾਰਟੀਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।