ਪੀੜਤ ਆਪਣੇ ਨਾਲ ਸੁਸਾਇਡ ਨੋਟ ਵੀ ਲੈ ਕੇ ਆਇਆ ਸੀ। ਦਰਅਸਲ, ਇੱਕ ਪੁਰਾਣੇ ਮਾਮਲੇ 'ਚ ਪੁਲਿਸ ਵਾਲਿਆਂ ਵੱਲੋਂ ਕਾਰਵਾਈ ਨਾ ਕੀਤੇ ਜਾਣ 'ਤੇ ਅਜਿਹਾ ਕਦਮ ਚੁੱਕਿਆ। ਇਸ ਤੋਂ ਪਹਿਲਾਂ ਵੀ ਇਸ ਸ਼ਖਸ ਨੇ ਕਰੀਬ ਇੱਕ ਸਾਲ ਪਹਿਲਾਂ ਐਸਪੀ ਦਫ਼ਤਰ ਦੇ ਬਾਹਰ ਪੈਰਾਂ ਦੀਆਂ ਨਸਾਂ ਵੱਢ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਰਵਾਰ ਨੂੰ ਰੋਹਤਕ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਦੇ ਤਾਜਪੋਸ਼ੀ ਦੌਰਾਨ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੀ ਹਾਜ਼ਰੀ ਵਿੱਚ ਪੀੜਤ ਨੇ ਇਹ ਕੱਦਮ ਚੁੱਕਿਆ। ਦਰਅਸਲ, ਇਸ ਨੇ ਪੁਲਿਸ ਮੁਲਾਜ਼ਮਾਂ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ ਪਰ ਇਸ ਕੇਸ 'ਚ ਕੋਈ ਕਾਰਵਾਈ ਨਹੀਂ ਹੋਈ।