ਪੜਚੋਲ ਕਰੋ
Advertisement
ਪਾਰਲੀਮੈਂਟ 'ਚ ਹਥਿਆਰ ਲੈ ਦਾਖ਼ਲ ਹੋਇਆ ਰਾਮ ਰਹੀਮ ਦਾ ਚੇਲਾ
ਸੰਸਦ ਭਵਨ ਕੰਪਲੈਕਸ ਵਿੱਚ ਸੋਮਵਾਰ ਨੂੰ ਇੱਕ ਸ਼ੱਕੀ ਵਿਅਕਤੀ ਨੇ ਚਾਕੂ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਮੋਟਰਸਾਈਕਲ 'ਤੇ ਸੰਸਦ ਪੁੱਜਾ। ਜਾਂਚ ਦੌਰਾਨ ਪਤਾ ਚੱਲਿਆ ਕਿ ਉਸ ਦਾ ਨਾਂ ਸਾਗਰ ਇੰਸਾ ਹੈ। ਪੁਲਿਸ ਤੇ ਹੋਰ ਜਾਂਚ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਨਵੀਂ ਦਿੱਲੀ: ਸੰਸਦ ਭਵਨ ਕੰਪਲੈਕਸ ਵਿੱਚ ਸੋਮਵਾਰ ਨੂੰ ਇੱਕ ਸ਼ੱਕੀ ਵਿਅਕਤੀ ਨੇ ਚਾਕੂ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਮੋਟਰਸਾਈਕਲ 'ਤੇ ਸੰਸਦ ਪੁੱਜਾ। ਜਾਂਚ ਦੌਰਾਨ ਪਤਾ ਚੱਲਿਆ ਕਿ ਉਸ ਦਾ ਨਾਂ ਸਾਗਰ ਇੰਸਾ ਹੈ। ਪੁਲਿਸ ਤੇ ਹੋਰ ਜਾਂਚ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
Delhi: A person has been detained while he was trying to enter the Parliament allegedly with a knife. He has been taken to Parliament police station. pic.twitter.com/rKforH5i5R
— ANI (@ANI) September 2, 2019
ਸਾਗਰ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਦਾ ਰਹਿਣ ਵਾਲਾ ਹੈ ਤੇ ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਦਾ ਚੇਲਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਸਦ ਵਿੱਚ ਉਸ ਨੇ ਰਾਮ ਰਹੀਮ ਦੇ ਨਾਅਰੇ ਵੀ ਲਾਏ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਕੱਟ ਰਿਹਾ ਹੈ। ਅਦਾਲਤ ਨੇ ਉਸ ਨੂੰ ਦੋ ਮਾਮਲਿਆਂ ਵਿੱਚ 20-20 ਸਾਲ ਦੀ ਸਜ਼ਾ ਸੁਣਾਈ ਸੀ।
ਦੱਸ ਦੇਈਏ ਹਾਲ ਹੀ ਵਿੱਚ ਰਾਮ ਰਹੀਮ ਨੇ ਆਪਣੀ ਮਾਂ ਦੀ ਸੇਵਾ ਦਾ ਹਵਾਲਾ ਦਿੰਦਿਆਂ ਜੇਲ੍ਹ ਤੋਂ ਪੈਰੋਲ ਦੀ ਅਰਜ਼ੀ ਲਾਈ ਸੀ ਪਰ ਨਾਕਾਮਯਾਬ ਰਿਹਾ। ਇਸ ਤੋਂ ਪਹਿਲਾਂ ਵੀ ਉਸ ਵੱਲੋਂ 3 ਵਾਰ ਪੈਰੋਲ ਦੀ ਅਰਜ਼ੀ ਦਾਖ਼ਲ ਕਰਵਾਈ ਗਈ ਪਰ ਹਰ ਵਾਰ ਉਸ ਦੀ ਦਰਖ਼ਾਸਤ ਮਨਜ਼ੂਰ ਨਹੀਂ ਕੀਤੀ ਗਈ। ਰਾਮ ਰਹੀਮ ਜੇਲ੍ਹੋਂ ਬਾਹਰ ਨਿਕਲਣ ਲਈ ਕਾਹਲਾ ਹੈ। ਇਸ ਲਈ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement