Delhi Indira Gandhi International Airport : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਯਾਤਰੀ ਵੱਲੋਂ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 294 ਅਤੇ 510 ਤਹਿਤ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮਾਮਲਾ 8 ਜਨਵਰੀ ਦੀ ਸ਼ਾਮ ਦਾ ਹੈ, ਜਦੋਂ ਸ਼ਾਮ 5.30 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਡਿਪਾਰਟਮੈਂਟ ਦੇ ਗੇਟ ਨੰਬਰ 6 ਨੇੜੇ ਖੁੱਲ੍ਹੇ ਵਿੱਚ ਪਿਸ਼ਾਬ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਪਿਸ਼ਾਬ ਕਰਨ ਵਾਲਾ ਵਿਅਕਤੀ ਨਸ਼ੇ 'ਚ ਲੱਗਦਾ ਸੀ। ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੀਆਈਐਸਐਫ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਫੜ ਲਿਆ।


ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ...

ਮੁਲਜ਼ਮ ਦੀ ਪਛਾਣ ਜੌਹਰ ਅਲੀ ਖਾਨ ਵਜੋਂ ਹੋਈ ਹੈ। ਜੌਹਰ (39) ਬਿਹਾਰ ਦਾ ਰਹਿਣ ਵਾਲਾ ਹੈ ਅਤੇ ਦਿੱਲੀ ਤੋਂ ਸਾਊਦੀ ਅਰਬ ਦੀ ਫਲਾਈਟ ਫੜਨ ਆਇਆ ਸੀ। ਪੁਲਿਸ ਮੁਤਾਬਕ ਜਦੋਂ ਉਥੋਂ ਲੰਘ ਰਹੇ ਯਾਤਰੀਆਂ ਨੇ ਉਸਨੂੰ ਖੁੱਲ੍ਹੇ 'ਚ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਉਹ ਸਾਰਿਆਂ ਨਾਲ ਝਗੜਾ ਕਰਨ ਲੱਗਾ। ਪੁਲਿਸ ਨੇ ਜੌਹਰ ਦਾ ਮੈਡੀਕਲ ਕਰਵਾਇਆ ਅਤੇ ਉਸ ਤੋਂ ਬਾਅਦ ਜੌਹਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਜ਼ਮਾਨਤੀ ਧਾਰਾ ਕਾਰਨ ਜੌਹਰ ਨੂੰ ਜ਼ਮਾਨਤ ਮਿਲ ਗਈ ਸੀ।


 ਬਜ਼ੁਰਗ ਮਹਿਲਾ 'ਤੇ ਕੀਤਾ ਸੀ ਪਿਸ਼ਾਬ

ਇਸ ਤੋਂ ਪਹਿਲਾਂ 26 ਨਵੰਬਰ ਨੂੰ ਸ਼ੰਕਰ ਮਿਸ਼ਰਾ ਨਾਂ ਦੇ ਸ਼ਰਾਬੀ ਵਿਅਕਤੀ ਨੇ ਨਸ਼ੇ 'ਚ ਧੁੱਤ  ਹੋ ਕੇ ਏਅਰ ਇੰਡੀਆ ਦੀ ਫਲਾਈਟ 'ਚ 70 ਸਾਲਾ ਮਹਿਲਾ 'ਤੇ ਪਿਸ਼ਾਬ ਕਰ ਦਿੱਤਾ ਸੀ। ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 254, 294, 509 ਅਤੇ 510 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ੰਕਰ ਵੁਲਫ ਫਾਰਗੋ ਦੇ ਉਪ ਪ੍ਰਧਾਨ ਸਨ, ਜਿਨ੍ਹਾਂ ਨੂੰ ਇਸ ਘਟਨਾ ਤੋਂ ਬਾਅਦ ਕੰਪਨੀ ਨੇ ਬਰਖਾਸਤ ਕਰ ਦਿੱਤਾ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।