ਪੜਚੋਲ ਕਰੋ

ਮੋਦੀ ਨੇ 18 ਸਾਲ 'ਚ ਪਹਿਲੀ ਵਾਰ ਮਾਰੀ ਛੁੱਟੀ, ਜ਼ਿੰਦਗੀ ਬਾਰੇ ਕੀਤੇ ਕਈ ਖੁਲਾਸੇ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫੇਮਸ ਵਾਇਲਡ ਲਾਈਫ ਪ੍ਰੋਗਰਾਮ ‘ਮੈਨ ਵਰਸਿਜ਼ ਵਾਇਲਡ’ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਆਪਣੀ ਜ਼ਿੰਦਗੀ ਨਾਲ ਜੁੜੇ ਕਈ ਅਹਿਮ ਕਿੱਸੇ ਸਾਂਝੇ ਕੀਤੇ। ਸ਼ੋਅ ਦੌਰਾਨ ਮੋਦੀ ਨੇ ਦੱਸਿਆ ਕਿ 18 ਸਾਲਾਂ ‘ਚ ਇਹ ਪਹਿਲਾ ਮੌਕਾ ਹੈ, ਜਦੋਂ ਉਨ੍ਹਾਂ ਨੇ ਕੰਮ ਤੋਂ ਛੁੱਟੀ ਲਈ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫੇਮਸ ਵਾਇਲਡ ਲਾਈਫ ਪ੍ਰੋਗਰਾਮ ‘ਮੈਨ ਵਰਸਿਜ਼ ਵਾਇਲਡ’ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਆਪਣੀ ਜ਼ਿੰਦਗੀ ਨਾਲ ਜੁੜੇ ਕਈ ਅਹਿਮ ਕਿੱਸੇ ਸਾਂਝੇ ਕੀਤੇ। ਸ਼ੋਅ ਦੌਰਾਨ ਮੋਦੀ ਨੇ ਦੱਸਿਆ ਕਿ 18 ਸਾਲਾਂ ‘ਚ ਇਹ ਪਹਿਲਾ ਮੌਕਾ ਹੈ, ਜਦੋਂ ਉਨ੍ਹਾਂ ਨੇ ਕੰਮ ਤੋਂ ਛੁੱਟੀ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸ਼ੋਅ ‘ਚ ਕੀ-ਕੀ ਗੱਲਾਂ ਕੀਤੀਆਂ ਆਓ ਜਾਣਦੇ ਹਾਂ। 1. ਬਚਪਨ ਨੂੰ ਯਾਦ ਕਰਦੇ ਹੋਏ ਮੋਦੀ ਨੇ ਕਿਹਾ ਕਿ ਗਰੀਬੀ ਦੇ ਬਾਵਜੂਦ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਕੁਦਰਤ ਨਾਲ ਜੁੜਿਆ ਰਿਹਾ। 2. ਪੀਐਮ ਨੇ ਕਿਹਾ ਕਿ ਸਾਨੂੰ ਕਦੇ ਕੁਦਰਤ ਤੋਂ ਡਰਨਾ ਨਹੀਂ ਚਾਹੀਦਾ ਕਿਉਂਕਿ ਜਦੋਂ ਵੀ ਸਾਨੂੰ ਲੱਗਦਾ ਹੈ ਕਿ ਕੁਦਰਤ ਨਾਲ ਸਾਡਾ ਨਾਤਾ ਵਿਗੜ ਰਿਹਾ ਹੈ, ਸਮੱਸਿਆ ਉੱਥੋਂ ਹੀ ਸ਼ੁਰੂ ਹੁੰਦੀ ਹੈ। 3. ਕੀ ਉਹ ਚੰਗੇ ਵਿਦਿਆਰਥੀ ਸੀ, ਇਸ ਸਵਾਲ ‘ਤੇ ਉਨ੍ਹਾਂ ਹੱਸਦੇ ਹੋਏ ਕਿਹਾ ਕਿ, “ਮੈਂ ਇਹ ਨਹੀਂ ਕਹਿ ਸਕਦਾ ਕਿ ਮੈਂ ਚੰਗਾ ਵਿਦਿਆਰਥੀ ਸੀ ਜਾਂ ਨਹੀਂ ਪਰ ਗਰੀਬ ਹੋਣ ਦੇ ਬਾਵਜੂਦ ਮੈਨੂੰ ਸਕੂਲ ਸਾਫ਼ ਵਰਦੀ ‘ਚ ਜਾਣਾ ਪਸੰਦ ਸੀ। 4. ਸ਼ੋਅ ਦੌਰਾਨ ਪ੍ਰਧਾਨ ਮੰਤਰੀ ਦੇ ਰੇਲਵੇ ਸਟੇਸ਼ਨ ‘ਤੇ ਚਾਹ ਵੇਚਣ ਦਾ ਵੀ ਜ਼ਿਕਰ ਆਇਆ। ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਰੇਲਵੇ ਸਟੇਸ਼ਨ ‘ਤੇ ਚਾਹ ਵੇਚਦੇ ਸੀ। 5. ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਆਪਣੀ ਜ਼ਿੰਦਗੀ ਦਾ ਫੈਸਲਾ ਕਰਨਾ ਚਾਹੁੰਦਾ ਸੀ, ਪਰ ਇਸ ਤੋਂ ਪਹਿਲਾਂ ਮੈਂ ਦੁਨੀਆ ਨੂੰ ਸਮਝਣਾ ਚਾਹੁੰਦਾ ਸੀ। ਅਧਿਆਤਮਕ ਦੁਨੀਆ ਦੇਖਣ ਲਈ ਮੈਂ ਹਿਮਾਲਿਆ ਗਿਆ। ਮੈਨੂੰ ਕੁਦਰਤ ਨਾਲ ਪਿਆਰ ਹੈ। ਮੈਂ ਉੱਥੇ ਲੰਬਾ ਸਮਾਂ ਗੁਜ਼ਾਰਿਆ।” 6. ਗ੍ਰਿਲਸ ਦੇ ਸਵਾਲਾਂ ‘ਤੇ ਮੋਦੀ ਨੇ ਤਾਲਾਬ ਵਿੱਚੋਂ ਮਗਰਮੱਛ ਦਾ ਬੱਚਾ ਫੜ੍ਹਕੇ ਘਰ ਲਿਆਉਣ ਦਾ ਕਿੱਸਾ ਵੀ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਮਾਂ ਦੇ ਸਮਝਾਉਣ ਤੋਂ ਬਾਅਦ ਛੱਡ ਦਿੱਤਾ ਸੀ। 7. ਸ਼ੋਅ ਦੌਰਾਨ ਮੋਦੀ ਨੇ ਕਿਹਾ ਕਿ ਮੈਨੂੰ ਸਭ ਤੋਂ ਪਹਿਲਾਂ ਗੁਜਰਾਤ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤੇ ਜਿਸ ਤੋਂ ਬਾਅਦ ਦੇਸ਼ ਦੀ ਸੇਵਾ ਦਾ ਮੌਕਾ ਵੀ ਮਿਲ ਗਿਆ। ਉਨ੍ਹਾਂ ਦੱਸਿਆ ਕਿ ਲੰਬੇ ਅਰਸੇ ਬਾਅਦ ਉਨ੍ਹਾਂ ਨੇ ਕੰਮ ਤੋਂ ਛੁੱਟੀ ਲਈ ਹੈ। 8. ਬੇਅਰ ਗ੍ਰਿਲਸ ਨੇ ਮੋਦੀ ਨੂੰ ਪੁੱਛਿਆ ਕਿ ਜੇਕਰ ਤੁਸੀਂ ਦਨੀਆ ਨੂੰ ਕੋਈ ਸੁਨੇਹਾ ਦੇਣਾ ਚਾਹੁੰਦੇ ਹੋ ਤਾਂ ਉਹ ਕੀ ਹੋਵੇਗਾ? ਇਸ ‘ਤੇ ਮੋਦੀ ਨੇ ਕਿਹਾ ਕਿ ਕੁਦਰਤ ਤੋਂ ਕੁਝ ਵੀ ਲੈਂਦੇ ਹੋ ਤਾਂ ਸੋਚੋ ਕਿ 50 ਸਾਲ ਬਾਅਦ ਜੋ ਬੱਚਾ ਹੋਵੇਗਾ, ਉਹ ਪੁੱਛੇਗਾ ਕਿ ਮੇਰੇ ਹੱਕ ਦੀ ਹਵਾ ਕਿਉਂ ਖ਼ਰਾਬ ਕਰ ਰਹੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget