Internet Suspended: ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਸ਼ੱਕੀ ਕੂਕੀ ਅੱਤਵਾਦੀਆਂ ਨੇ ਮੰਗਲਵਾਰ ਨੂੰ ਰਾਕੇਟ ਹਮਲਾ ਕੀਤਾ, ਜਿਸ ਵਿੱਚ ਦੋ ਬੱਚੇ ਮਾਰੇ ਗਏ ਅਤੇ ਉਨ੍ਹਾਂ ਦੀ ਮਾਂ ਜ਼ਖਮੀ ਹੋ ਗਈ। ਹੰਗਾਮਾ ਵੱਧਦਾ ਵੇਖ 5 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

Continues below advertisement

ਸਰਕਾਰੀ ਹੁਕਮਾਂ ਅਨੁਸਾਰ, ਮਨੀਪੁਰ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ, ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਕਾਕਚਿੰਗ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਅਸਥਾਈ ਤੌਰ 'ਤੇ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਘਟਨਾ ਦੇਰ ਰਾਤ ਕਰੀਬ 1 ਵਜੇ ਦੇ ਵਾਪਰੀ ਜਦੋਂ ਸ਼ੱਕੀ ਅੱਤਵਾਦੀਆਂ ਦੁਆਰਾ ਸੁੱਟਿਆ ਗਿਆ ਬੰਬ ਮੋਇਰੰਗ ਟ੍ਰੋਂਗਲਾਓਬੀ ਵਿੱਚ ਇੱਕ ਘਰ ਉੱਪਰ ਡਿੱਗਿਆ। ਇਸ ਧਮਾਕੇ ਵਿੱਚ ਇੱਕ ਪੰਜ ਸਾਲ ਦਾ ਲੜਕਾ ਅਤੇ ਇੱਕ ਛੇ ਮਹੀਨੇ ਦੀ ਬੱਚੀ ਦੀ ਮੌਤ ਹੋ ਗਈ। ਸਥਾਨਕ ਨਿਵਾਸੀਆਂ ਨੇ ਇਸ ਘਟਨਾ ਦਾ ਵਿਰੋਧ ਕੀਤਾ।

Continues below advertisement

ਹਮਲਾ ਕਦੋਂ ਹੋਇਆ? ਪੁਲਿਸ ਨੇ ਦੱਸਿਆ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਘਰ ਵਿੱਚ ਬੰਬ ਫਟਿਆ, ਤਾਂ ਉਸ ਸਮੇਂ ਦੋਵੇਂ ਬੱਚੇ ਅਤੇ ਉਨ੍ਹਾਂ ਦੀ ਮਾਂ ਸੁੱਤੇ ਹੋਏ ਸਨ। ਘਟਨਾ ਦੇ ਵਿਰੋਧ ਵਿੱਚ ਸਥਾਨਕ ਨਿਵਾਸੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਇਲਾਕੇ ਦੇ ਇੱਕ ਪੈਟਰੋਲ ਪੰਪ ਦੇ ਨੇੜੇ ਦੋ ਤੇਲ ਟੈਂਕਰਾਂ ਅਤੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਮੋਇਰੰਗ ਪੁਲਿਸ ਸਟੇਸ਼ਨ ਦੇ ਸਾਹਮਣੇ ਟਾਇਰ ਸਾੜੇ ਅਤੇ ਇੱਕ ਅਸਥਾਈ ਪੁਲਿਸ ਚੌਕੀ ਨੂੰ ਨੁਕਸਾਨ ਪਹੁੰਚਾਇਆ।

ਮੁੱਖ ਮੰਤਰੀ ਬੋਲੇ- "ਬਰਬਰ ਕਾਰਵਾਈ, ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼"

ਅਧਿਕਾਰੀ ਨੇ ਕਿਹਾ ਕਿ ਸਥਿਤੀ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਵਾਈ. ਖੇਮਚੰਦ ਨੇ ਇਸ ਹਮਲੇ ਨੂੰ "ਬਰਬਰ ਕਾਰਵਾਈ" ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ "ਮਨੁੱਖਤਾ 'ਤੇ ਸਿੱਧਾ ਹਮਲਾ ਅਤੇ ਮਨੀਪੁਰ ਵਿੱਚ ਸਖ਼ਤ ਮਿਹਨਤ ਨਾਲ ਜਿੱਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼" ਹੈ।

 ਸਿੰਘ ਨੇ ਕਿਹਾ, "ਮੈਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਜ਼ਿੰਮੇਵਾਰਾਂ ਦੀ ਪਛਾਣ ਕੀਤੀ ਜਾਵੇਗੀ, ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਅੱਤਵਾਦੀ ਕੰਮ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ।"

ਉਨ੍ਹਾਂ ਨੇ ਲੋਕਾਂ ਨੂੰ ਇੱਕਜੁੱਟ ਰਹਿਣ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਅਪੀਲ ਵੀ ਕੀਤੀ। ਪਹਾੜੀ ਖੇਤਰ ਚੁਰਾਚੰਦਪੁਰ ਦੇ ਹੇਠਲੇ ਹਿੱਸੇ ਵਿੱਚ ਸਥਿਤ ਮੋਇਰੰਗ ਟ੍ਰੋਂਗਲਾਓਬੀ ਵਿੱਚ 2023 ਅਤੇ 2024 ਵਿੱਚ ਨਸਲੀ ਟਕਰਾਅ ਦੇ ਸਿਖਰ ਦੌਰਾਨ ਗੋਲੀਬਾਰੀ ਦੀਆਂ ਘਟਨਾਵਾਂ ਅਕਸਰ ਦੇਖਣ ਨੂੰ ਮਿਲੀਆਂ। ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਨੂੰ ਟ੍ਰੋਂਗਲਾਓਬੀ ਦੇ ਨੇੜੇ ਇੱਕ ਖੇਤਰ ਤੋਂ ਇੱਕ ਵਿਸਫੋਟਕ ਯੰਤਰ ਵੀ ਬਰਾਮਦ ਕੀਤਾ ਗਿਆ ਹੈ।