Manipur Earthquake: ਮਣੀਪੁਰ 'ਚ ਲੱਗੇ ਭੂਚਾਲ ਦੇ ਝਟਕੇ, 3.2 ਦੀ ਤੀਬਰਤਾ ਨਾਲ ਆਇਆ ਭੂਚਾਲ
ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਭੂਚਾਲ ਆਇਆ ਹੈ। ਜਿਸ ਦੀ ਤੀਬਰਤਾ 3.2 ਦੱਸੀ ਜਾ ਰਹੀ ਹੈ। ਜਦਕਿ ਇਸ ਦੀ ਡੂੰਘਾਈ 31 ਕਿਲੋਮੀਟਰ ਦੱਸੀ ਗਈ ਹੈ।
Earthquake: ਉੱਤਰ-ਪੂਰਬੀ ਰਾਜ ਮਣੀਪੁਰ ਦੇ ਸ਼ਿਰੂਈ 'ਚ ਸ਼ਨੀਵਾਰ (20 ਮਈ) ਸ਼ਾਮ 7.31 ਵਜੇ 3.2 ਤੀਬਰਤਾ ਨਾਲ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਸ਼ਿਰੂਈ ਤੋਂ 3 ਕਿਲੋਮੀਟਰ ਉੱਤਰ-ਪੱਛਮ 'ਚ 31 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਪਿਛਲੇ ਮਹੀਨੇ 16 ਅਪ੍ਰੈਲ ਨੂੰ ਵੀ ਸੂਬੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ
ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ ਸੀ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ (ਐੱਨ.ਸੀ.ਐੱਸ.) ਨੇ ਕਿਹਾ ਸੀ ਕਿ ਦੱਖਣੀ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sameer Wankhede Case: 'ਇਹ ਏਜੰਸੀ ਮੈਨੂੰ ਇਨਸਾਫ ਦਿਵਾ ਸਕਦੀ ਹੈ', CBI ਦੀ ਪੁੱਛਗਿੱਛ ਤੋਂ ਬਾਅਦ ਬੋਲੇ ਸਮੀਰ ਵਾਨਖੇੜੇ