ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
Manipur Assembly Session: ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੇ ਅਸਤੀਫ਼ਾ ਦੇਣ ਤੋਂ ਕੁਝ ਘੰਟਿਆਂ ਬਾਅਦ ਰਾਜਪਾਲ ਅਜੈ ਕੁਮਾਰ ਭੱਲਾ ਨੇ 10 ਫਰਵਰੀ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਰੱਦ ਕਰ ਦਿੱਤਾ।

Manipur Assembly Session: ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੇ ਅਸਤੀਫ਼ਾ ਦੇਣ ਤੋਂ ਕੁਝ ਘੰਟਿਆਂ ਬਾਅਦ ਰਾਜਪਾਲ ਅਜੈ ਕੁਮਾਰ ਭੱਲਾ ਨੇ 10 ਫਰਵਰੀ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਰੱਦ ਕਰ ਦਿੱਤਾ।ਰਾਜਪਾਲ ਨੇ ਬੀਰੇਨ ਸਿੰਘ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਫਿਲਹਾਲ, ਬੀਰੇਨ ਸਿੰਘ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ। ਅਧਿਕਾਰਤ ਨੋਟੀਫਿਕੇਸ਼ਨ ਵਿੱਚ ਰਾਜਪਾਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ।
ਰਾਜਪਾਲ ਨੇ 24 ਜਨਵਰੀ ਨੂੰ ਜਾਰੀ ਆਪਣੇ ਪਹਿਲੇ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ ਸੀ। ਇਹ ਕਦਮ ਸੂਬੇ ਵਿੱਚ ਚੱਲ ਰਹੀ ਰਾਜਨੀਤਿਕ ਅਸਥਿਰਤਾ ਦੇ ਵਿਚਕਾਰ ਚੁੱਕਿਆ ਗਿਆ ਹੈ। ਮਨੀਪੁਰ ਵਿੱਚ ਅਸ਼ਾਂਤ ਹਾਲਾਤਾਂ ਦੌਰਾਨ ਸਰਕਾਰ ਚਲਾਉਣ ਵਾਲੇ ਬੀਰੇਨ ਸਿੰਘ ਨੇ ਰਾਜ ਭਵਨ ਵਿੱਚ ਭਾਜਪਾ ਨੇਤਾਵਾਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ। ਵਿਧਾਨ ਸਭਾ ਸੈਸ਼ਨ ਰੱਦ ਹੋਣ ਨਾਲ ਮਨੀਪੁਰ ਵਿੱਚ ਰਾਜਨੀਤਿਕ ਸਥਿਤੀ ਅਨਿਸ਼ਚਿਤ ਬਣੀ ਹੋਈ ਹੈ, ਜਿੱਥੇ ਰਾਜਨੀਤਿਕ ਪਾਰਟੀਆਂ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















