Manipur Violence: ਮਣੀਪੁਰ ਵਿੱਚ ਹਰ ਗੁਜ਼ਰਦੇ ਦਿਨ ਨਾਲ ਸਥਿਤੀ ਇੱਕ ਵਾਰ ਫਿਰ ਵਿਗੜਦੀ ਜਾ ਰਹੀ ਹੈ। ਮਣੀਪੁਰ ਸਰਕਾਰ ਨੇ ਮੰਗਲਵਾਰ (10 ਸਤੰਬਰ) ਨੂੰ ਪੰਜ ਦਿਨਾਂ ਲਈ ਰਾਜ ਵਿੱਚ ਇੰਟਰਨੈਟ ਅਤੇ ਮੋਬਾਈਲ ਡੇਟਾ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਮਣੀਪੁਰ ਸਰਕਾਰ ਦੇ ਫੈਸਲੇ ਮੁਤਾਬਕ ਸੂਬੇ 'ਚ 15 ਸਤੰਬਰ ਨੂੰ ਦੁਪਹਿਰ 3 ਵਜੇ ਤੱਕ ਇੰਟਰਨੈੱਟ ਅਤੇ ਮੋਬਾਈਲ ਡਾਟਾ ਬੰਦ ਰਹੇਗਾ।



ਮਣੀਪੁਰ ਸਰਕਾਰ ਨੇ ਇੰਟਰਨੈੱਟ ਤੇ ਮੋਬਾਈਲ ਡਾਟਾ ਬੰਦ ਕਰਨ ਬਾਰੇ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਕਿਹਾ, 'ਸਰਕਾਰ ਨੇ ਸੋਸ਼ਲ ਮੀਡੀਆ ਰਾਹੀਂ ਨਫਰਤ ਭਰੇ ਭਾਸ਼ਣ ਫੈਲਾਉਣ ਅਤੇ ਹਿੰਸਾ ਭੜਕਾਉਣ ਤੋਂ ਸ਼ਰਾਰਤੀ ਲੋਕਾਂ ਨੂੰ ਰੋਕਣ ਲਈ ਇੰਟਰਨੈੱਟ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।' 


ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਣੀਪੁਰ ਸਰਕਾਰ ਨੇ ਰਾਜ ਵਿੱਚ ਬੇਕਾਬੂ ਸਥਿਤੀ ਨੂੰ ਲੈ ਕੇ ਆਰਏਐਫ ਨੂੰ ਬੁਲਾਇਆ ਸੀ ਤੇ ਕਰਫਿਊ ਲਗਾਉਣ ਦਾ ਫ਼ੈਸਲਾ ਵੀ ਕੀਤਾ ਸੀ।



ਮਣੀਪੁਰ ਵਿੱਚ ਹੁਣ ਤੱਕ ਕੀ ਕੁਝ ਹੋਇਆ ?


1. ਗ੍ਰਹਿ ਵਿਭਾਗ ਨੇ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੀਆਂ ਤਸਵੀਰਾਂ, ਭਾਸ਼ਣਾਂ ਅਤੇ ਵੀਡੀਓਜ਼ ਦੇ ਪ੍ਰਸਾਰਣ ਨੂੰ ਰੋਕਣ ਲਈ ਇੰਟਰਨੈੱਟ 'ਤੇ ਪਾਬੰਦੀ ਲਗਾਉਣ ਦਾ ਵੱਡਾ ਫੈਸਲਾ ਲਿਆ ਹੈ।


2. ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਣੀਪੁਰ ਵਿੱਚ ਲੀਜ਼ਡ ਲਾਈਨ, VSAT, ਬਰਾਡਬੈਂਡ ਅਤੇ VPN ਸੇਵਾਵਾਂ ਸਮੇਤ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।


3. ਮੰਗਲਵਾਰ (10 ਸਤੰਬਰ) ਨੂੰ ਪ੍ਰਦਰਸ਼ਨਕਾਰੀਆਂ ਨੇ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਵਿਦਿਆਰਥੀਆਂ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਝੜਪ ਵਿੱਚ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਪ੍ਰਦਰਸ਼ਨਕਾਰੀ ਡੀਜੀਪੀ ਅਤੇ ਮਣੀਪੁਰ ਸਰਕਾਰ ਦੇ ਸੁਰੱਖਿਆ ਸਲਾਹਕਾਰ ਨੂੰ ਹਟਾਉਣ ਦੀ ਮੰਗ 'ਤੇ ਅੜੇ ਹੋਏ ਹਨ।


4. ਸੋਮਵਾਰ ਤੋਂ ਖਵੈਰਾਮਬੰਦ ਮਹਿਲਾ ਬਜ਼ਾਰ 'ਚ ਸੈਂਕੜੇ ਵਿਦਿਆਰਥੀਆਂ ਨੇ ਬੀਟੀ ਰੋਡ ਰਾਹੀਂ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਨੇੜੇ ਰੋਕ ਦਿੱਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।