Manipur Violence: ਮਣੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਨੂੰ ਕਥਿਤ ਤੌਰ 'ਤੇ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਰਾਜ ਦੇ ਪੰਜ ਘਾਟੀ ਜ਼ਿਲ੍ਹਿਆਂ ਵਿੱਚ ਕਰਫਿਊ ਮੁੜ ਲਾਗੂ ਕਰ ਦਿੱਤਾ ਗਿਆ।


ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਬੰਦੂਕਧਾਰੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਬੰਦੂਕਧਾਰੀ ਲਿਲੋਂਗ ਚਿੰਗਜਾਓ ਇਲਾਕੇ ਵਿਚ ਪਹੁੰਚੇ ਅਤੇ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ: Watch: ਮਸੂਦ ਅਜ਼ਹਰ ਮਰ ਗਿਆ? ਟਵਿੱਟਰ 'ਤੇ ਆਇਆ ਧਮਾਕੇ ਦੀ ਵੀਡੀਓ ਦਾ ਹੜ੍ਹ


ਹਮਲੇ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਤਿੰਨ ਚਾਰ ਪਹੀਆ ਵਾਹਨਾਂ ਨੂੰ ਅੱਗ ਲਾ ਦਿੱਤੀ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਕਾਰਾਂ ਕਿਸ ਦੀਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਤਾਜ਼ਾ ਹਿੰਸਾ ਤੋਂ ਬਾਅਦ ਥੌਬਲ, ਇੰਫਾਲ ਪੂਰਬੀ, ਇੰਫਾਲ ਪੱਛਮੀ, ਕਾਕਚਿੰਗ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਵਿੱਚ ਕਰਫਿਊ ਮੁੜ ਲਾਗੂ ਕਰ ਦਿੱਤਾ ਗਿਆ ਹੈ।


ਕੀ ਕਿਹਾ ਸੀਐਮ ਐਨ ਬੀਰੇਨ ਸਿੰਘ ਨੇ?


ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਇੱਕ ਵੀਡੀਓ ਸੰਦੇਸ਼ ਵਿੱਚ ਹਿੰਸਾ ਦੀ ਨਿੰਦਾ ਕੀਤੀ ਅਤੇ ਲੋਕਾਂ ਖਾਸ ਕਰਕੇ ਲਿਲੋਂਗ ਦੇ ਨਿਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਫੜਨ ਲਈ ਕੰਮ ਕਰ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ: Weather Forecast: ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦਾ ਹਾਲ