(Source: ECI/ABP News/ABP Majha)
Manipur Violence: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦਾ ਦੌਰਾ ਕੀਤਾ ਰੱਦ, ਮਣੀਪੁਰ ਦੀ ਸਥਿਤੀ 'ਤੇ ਨੇੜਿਓਂ ਰੱਖਣਗੇ ਨਜ਼ਰ, ਸੂਤਰਾਂ ਦਾ ਦਾਅਵਾ
Amit Shah: ਮਣੀਪੁਰ 'ਚ ਹਿੰਸਾ ਭੜਕਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਕਿਹਾ ਕਿ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
Amit Shah Karnataka Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ 'ਚ ਹਿੰਸਾ ਤੋਂ ਬਾਅਦ ਵਿਗੜਦੇ ਹਾਲਾਤ 'ਤੇ ਨਜ਼ਰ ਰੱਖਣ ਲਈ ਸ਼ੁੱਕਰਵਾਰ (5 ਮਈ) ਦਾ ਕਰਨਾਟਕ ਦਾ ਦੌਰਾ ਰੱਦ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਮਨੀਪੁਰ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਕਰਨਾਟਕ ਦਾ ਆਪਣਾ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਭਾਜਪਾ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਸ਼ੁੱਕਰਵਾਰ ਨੂੰ ਕਰਨਾਟਕ ਵਿੱਚ ਗ੍ਰਹਿ ਮੰਤਰੀ ਦੇ ਤਿੰਨ ਪ੍ਰੋਗਰਾਮ ਤੈਅ ਕੀਤੇ ਗਏ ਸਨ। ਇਨ੍ਹਾਂ ਵਿੱਚ ਇੱਕ ਮੀਟਿੰਗ ਅਤੇ ਦੋ ਰੋਡ ਸ਼ੋਅ ਸ਼ਾਮਲ ਸਨ।
ਸੂਤਰਾਂ ਦਾ ਕਹਿਣਾ ਹੈ ਕਿ ਮਣੀਪੁਰ 'ਚ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲਾ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ (5 ਮਈ) ਤੋਂ ਲਗਾਤਾਰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰ ਰਹੇ ਹਨ। ਇਸ ਸਮੇਂ ਕੇਂਦਰ ਸਰਕਾਰ ਵੱਲੋਂ ਮਣੀਪੁਰ ਵਿੱਚ ਹਿੰਸਾ ਦੇ ਮੱਦੇਨਜ਼ਰ ਸੂਬੇ ਵਿੱਚ 1500 ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਣੀਪੁਰ ਵਿੱਚ ਫੌਜ ਦੀਆਂ 55 ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਹਿੰਸਾ 'ਤੇ ਕੀ ਕਹਿ ਰਹੀ ਹੈ ਮਣੀਪੁਰ ਸਰਕਾਰ?
ਮਣੀਪੁਰ ਵਿੱਚ ਹਿੰਸਾ ਫੈਲਣ ਤੋਂ ਬਾਅਦ ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਕਿਹਾ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਸੂਬੇ ਦੇ ਨਾਗਰਿਕਾਂ ਅਤੇ ਜਨਤਕ ਜਾਇਦਾਦਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਕਰਨਾਟਕ ਦੌਰਾ ਰੱਦ ਹੋਣ ਤੋਂ ਇੱਕ ਦਿਨ ਪਹਿਲਾਂ, ਅਮਿਤ ਸ਼ਾਹ ਨੇ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਹੋਰ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ।
ਗ੍ਰਹਿ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰ ਅਤੇ ਰਾਜ ਦੇ ਉੱਚ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਬਾਰੇ ਵੀ ਚਰਚਾ ਕੀਤੀ। ਮਣੀਪੁਰ 'ਚ ਹਿੰਸਾ ਦੇ ਮੱਦੇਨਜ਼ਰ ਸੂਬੇ 'ਚ 8 ਮਈ ਤੱਕ ਇੰਟਰਨੈੱਟ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ 'ਚ ਟਰੇਨਾਂ ਦੇ ਸੰਚਾਲਨ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇੰਨਾ ਹੀ ਨਹੀਂ ਹਿੰਸਾ ਪ੍ਰਭਾਵਿਤ 8 ਜ਼ਿਲ੍ਹਿਆਂ 'ਚ ਕਰਫਿਊ ਲਗਾਉਣ ਦੇ ਨਾਲ-ਨਾਲ ਬਦਮਾਸ਼ਾਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਕੀ ਹੈ ਮਾਮਲਾ?
ਮਣੀਪੁਰ ਵਿੱਚ ਬਹੁਗਿਣਤੀ ਮੈਤੇਈ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ 3 ਮਈ ਨੂੰ ਇੱਕ ਜਲੂਸ ਕੱਢਿਆ ਗਿਆ ਸੀ। ਆਲ ਟ੍ਰਾਈਬਲ ਸਟੂਡੈਂਟਸ ਯੂਨੀਅਨ, ਮਣੀਪੁਰ ਦੁਆਰਾ ਆਯੋਜਿਤ 'ਕਬਾਇਲੀ ਏਕਤਾ ਮਾਰਚ' ਤੋਂ ਬਾਅਦ ਰਾਜ ਵਿੱਚ ਹਿੰਸਾ ਭੜਕ ਗਈ। ਇਸ ਅਚਾਨਕ ਹਿੰਸਾ ਨੇ ਮਣੀਪੁਰ ਦੇ ਕਈ ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਤੁਰੰਤ ਕਾਰਵਾਈ ਕਰਦੇ ਹੋਏ, ਸਰਕਾਰ ਨੇ ਹਿੰਸਾ ਨੂੰ ਕਾਬੂ ਕਰਨ ਲਈ ਰਾਜ ਵਿੱਚ ਅਸਾਮ ਰਾਈਫਲਜ਼ ਅਤੇ ਫੌਜ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ।
ਇਹ ਵੀ ਪੜ੍ਹੋ: WHO on Covid-19: ਹੁਣ ਕੋਰੋਨਾ ਨਹੀਂ ਹੈ ਗਲੋਬਰ ਹੈਲਥ ਐਮਰਜੈਂਸੀ, WHO ਨੇ ਕੀਤਾ ਐਲਾਨ