Manipur Violence : ਮਨੀਪੁਰ ਵਿੱਚ ਹਿੰਸਾ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਰਾਜ ਵਿੱਚ ਮੇਈਤੀ ਅਤੇ ਕੁਕੀ ਕਬੀਲਿਆਂ ਦਰਮਿਆਨ ਨਸਲੀ ਹਿੰਸਾ ਅਜੇ ਵੀ ਜਾਰੀ ਹੈ। ਸ਼ੁੱਕਰਵਾਰ (16 ਜੂਨ) ਦੀ ਰਾਤ ਨੂੰ ਉਗਰਵਾਦੀਆਂ ਨੇ ਥੋਂਗਜੂ ਸਥਿਤ ਭਾਜਪਾ ਦਫਤਰ 'ਤੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਦਫਤਰ 'ਚ ਕਾਫੀ ਪਥਰਾਅ ਅਤੇ ਭੰਨਤੋੜ ਵੀ ਹੋਈ ਹੈ, ਜਿਸ ਤੋਂ ਬਾਅਦ ਪੱਖੇ ਵੀ ਟੁੱਟ ਗਏ ਹਨ। ਇੱਥੋਂ ਤੱਕ ਕਿ ਉਗਰਵਾਦੀਆਂ ਨੇ ਭਾਜਪਾ ਦੇ ਝੰਡੇ ਵੀ ਉਖਾੜ ਕੇ ਸੁੱਟ ਦਿੱਤੇ।

 

ਦੂਜੇ ਪਾਸੇ ਸੂਬੇ ਦੇ ਤਣਾਅਪੂਰਨ ਹਾਲਾਤ ਕਾਰਨ ਸਾਬਕਾ ਫੌਜ ਮੁਖੀ ਨੇ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਮਨੀਪੁਰ ਦੇ ਸੇਵਾਮੁਕਤ ਲੈਫਟੀਨੈਂਟ ਜਨਰਲ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਸਾਬਕਾ ਥਲ ਸੈਨਾ ਮੁਖੀ ਵੇਦ ਪ੍ਰਕਾਸ਼ ਮਲਿਕ ਨੇ ਕਿਹਾ ਕਿ ਮਨੀਪੁਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਉੱਚ ਪੱਧਰ 'ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ।

 

ਕੇਂਦਰੀ ਮੰਤਰੀ ਦੇ ਘਰ ਨੂੰ ਲਗਾਈ ਅੱਗ


ਮਨੀਪੁਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਤੋਂ ਪਹਿਲਾਂ 15 ਜੂਨ ਨੂੰ ਇੱਕ ਭੀੜ ਨੇ ਇੰਫਾਲ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਆਰਕੇ ਰੰਜਨ ਸਿੰਘ ਦੇ ਘਰ ਵਿੱਚ ਭੰਨਤੋੜ ਕੀਤੀ ਸੀ।  ਉਗਰਵਾਦੀਆਂ ਨੇ ਉਸੇ ਰਾਤ ਨਿਊ ਚੈਕੌਨ ਵਿੱਚ ਦੋ ਘਰਾਂ ਨੂੰ ਵੀ ਅੱਗ ਲਾ ਦਿੱਤੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਇਸ ਦੇ ਨਾਲ ਹੀ ਭੀੜ ਨੇ 14 ਜੂਨ ਨੂੰ ਇੰਫਾਲ ਦੇ ਲਾਮਫੇਲ ਇਲਾਕੇ ਵਿੱਚ ਮਹਿਲਾ ਮੰਤਰੀ ਨੇਮਚਾ ਕਿਪਜੇਨ ਦੀ ਸਰਕਾਰੀ ਰਿਹਾਇਸ਼ ਨੂੰ ਵੀ ਅੱਗ ਲਾ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਮਨੀਪੁਰ 'ਚ 3 ਮਈ ਨੂੰ ਕੁਕੀ ਆਦਿਵਾਸੀ ਭਾਈਚਾਰੇ ਦੀ ਰੈਲੀ ਤੋਂ ਬਾਅਦ ਸੂਬੇ 'ਚ ਹਿੰਸਾ ਭੜਕ ਗਈ ਸੀ। ਇਹ ਰੈਲੀ ਸੂਬੇ ਦੇ ਬਹੁਗਿਣਤੀ ਮੀਤੀ ਭਾਈਚਾਰੇ ਨੂੰ ਆਦਿਵਾਸੀਆਂ ਦਾ ਦਰਜਾ ਦਿੱਤੇ ਜਾਣ ਦੇ ਵਿਰੋਧ ਵਿੱਚ ਬੁਲਾਈ ਗਈ ਸੀ। ਇਸ ਦੇ ਨਾਲ ਹੀ ਸੂਬੇ 'ਚ ਹਿੰਸਾ ਕਾਰਨ ਹੁਣ ਤੱਕ 100 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਜਦਕਿ 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ ਦੀ ਆਬਾਦੀ ਤੋਂ 1 ਕਰੋੜ ਵੱਧ ਹੋਈ ਕੈਨੇਡਾ ਦੀ ਜਨਸੰਖਿਆ, 4 ਕਰੋੜਵੇਂ ਬੱਚੇ ਨੇ ਲਿਆ ਜਨਮ


ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪਿੰਡਾਂ 'ਚ ਨੌਕਰੀਆਂ ਪੈਦਾ ਕਰਨ ਦਾ ਲਾਇਆ ਜੁਗਾੜ ! 2 ਹਜ਼ਾਰ ਕਰੋੜ ਦਾ ਬਜਟ ਰੱਖਿਆ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ