Manipur Violence: ਮਨੀਪੁਰ ਦੇ ਤੇਂਗਨੌਪਾਲ 'ਚ ਅੱਤਵਾਦੀਆਂ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 13 ਲੋਕਾਂ ਦੀ ਮੌਤ
Manipur Violence: ਮਨੀਪੁਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤੇਂਗਨੌਪਾਲ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਦੋ ਸਮੂਹਾਂ ਵਿਚਾਲੇ ਹੋਈ ਗੋਲੀਬਾਰੀ 'ਚ 13 ਲੋਕਾਂ ਦੀ ਮੌਤ ਹੋ ਗਈ ਹੈ।
Manipur Violence:ਮਣੀਪੁਰ ਦੇ ਤੇਂਗਨੌਪਾਲ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਦੋ ਸਮੂਹਾਂ ਵਿਚਾਲੇ ਹੋਈ ਗੋਲੀਬਾਰੀ 'ਚ 13 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੁਪਹਿਰ ਨੂੰ ਲੀਥੂ ਪਿੰਡ ਵਿੱਚ ਵਾਪਰੀ।
ਉਨ੍ਹਾਂ ਨੇ ਕਿਹਾ, '' ਮਿਆਂਮਾਰ ਜਾ ਰਹੇ ਅੱਤਵਾਦੀਆਂ 'ਤੇ ਇਲਾਕੇ ਦੇ ਪ੍ਰਭਾਵਸ਼ਾਲੀ ਵਿਦਰੋਹੀਆਂ ਦੇ ਇਕ ਹੋਰ ਸਮੂਹ ਨੇ ਹਮਲਾ ਕੀਤਾ। ਮੌਕੇ 'ਤੇ ਪਹੁੰਚੇ ਸੁਰੱਖਿਆ ਬਲਾਂ ਨੂੰ 13 ਲਾਸ਼ਾਂ ਮਿਲੀਆਂ, ਪਰ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਹ ਸਥਾਨਕ ਨਿਵਾਸੀ ਨਹੀਂ ਸਨ। Tengnoupal ਜ਼ਿਲ੍ਹਾ ਮਿਆਂਮਾਰ ਨਾਲ ਸਰਹੱਦ ਸਾਂਝੀ ਕਰਦਾ ਹੈ।
ਇਹ ਵੀ ਪੜ੍ਹੋ: Haryana Election 2024: ਜੇ MP ਤੇ ਰਾਜਸਥਾਨ ਤੋਂ ਸਬਕ ਨਾ ਲਿਆ ਤਾਂ ਹਰਿਆਣਾ ਵੀ ਹਾਰੇਗੀ ਕਾਂਗਰਸ ?
ਦੱਸ ਦਈਏ ਕਿ ਇਸ ਸਾਲ ਮਈ ਦੇ ਮਹੀਨੇ ਵਿੱਚ ਸੂਬੇ ਵਿੱਚ ਹਿੰਸਾ ਭੜਕ ਗਈ ਸੀ। ਇਸ ਤੋਂ ਬਾਅਦ ਹਜ਼ਾਰਾਂ ਲੋਕਾਂ ਨੂੰ ਬੇਘਰ ਹੋਣਾ ਪਿਆ ਅਤੇ ਲਗਭਗ 175 ਲੋਕਾਂ ਦੀ ਜਾਨ ਚਲੀ ਗਈ। ਜ਼ਿਆਦਾਤਰ ਇਲਾਕਿਆਂ 'ਚ ਇੰਟਰਨੈੱਟ ਅਜੇ ਵੀ ਬੰਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।