ਪੜਚੋਲ ਕਰੋ
(Source: ECI/ABP News)
Manipur Violence : ਮਨੀਪੁਰ 'ਚ ਸੁਰੱਖਿਆ ਕਰਮੀਆਂ ਦੇ ਭੇਸ 'ਚ ਆਏ ਉਗਰਵਾਦੀ ,ਤਲਾਸ਼ੀ ਮੁਹਿੰਮ ਦੇ ਬਹਾਨੇ 3 ਲੋਕਾਂ ਨੂੰ ਗੋਲੀਆਂ ਨਾਲ ਭੁਨਿਆ
Manipur Violence : ਨਸਲੀ ਹਿੰਸਾ ਤੋਂ ਪ੍ਰਭਾਵਿਤ ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਸ਼ੁੱਕਰਵਾਰ (9 ਜੂਨ) ਨੂੰ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਜਿੱਥੇ ਸੁਰੱਖਿਆ ਕਰਮੀਆਂ ਦੇ ਭੇਸ 'ਚ ਆਏ ਉਗਰਵਾਦੀਆਂ ਨੇ ਤਲਾਸ਼ੀ ਮੁਹਿੰਮ ਦੇ ਬਹਾਨੇ

Manipur Violence
Manipur Violence : ਨਸਲੀ ਹਿੰਸਾ ਤੋਂ ਪ੍ਰਭਾਵਿਤ ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਸ਼ੁੱਕਰਵਾਰ (9 ਜੂਨ) ਨੂੰ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਜਿੱਥੇ ਸੁਰੱਖਿਆ ਕਰਮੀਆਂ ਦੇ ਭੇਸ 'ਚ ਆਏ ਉਗਰਵਾਦੀਆਂ ਨੇ ਤਲਾਸ਼ੀ ਮੁਹਿੰਮ ਦੇ ਬਹਾਨੇ ਕੁਝ ਲੋਕਾਂ ਨੂੰ ਘਰੋਂ ਬਾਹਰ ਬੁਲਾਇਆ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਾਂਗਪੋਕੀ ਅਤੇ ਇੰਫਾਲ ਪੱਛਮੀ ਜ਼ਿਲਿਆਂ ਦੀ ਸਰਹੱਦ 'ਤੇ ਖੋਕੇਨ ਪਿੰਡ 'ਚ ਵਾਪਰੀ ਹੈ। ਮੰਨਿਆ ਜਾ ਰਿਹਾ ਹੈ ਕਿ ਉਗਰਵਾਦੀ ਮੇਈਟੀ ਭਾਈਚਾਰੇ ਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡ 'ਚ ਲਗਾਤਾਰ ਗਸ਼ਤ ਕਰ ਰਹੇ ਸੁਰੱਖਿਆ ਕਰਮੀ ਗੋਲੀਬਾਰੀ ਦੀ ਆਵਾਜ਼ ਸੁਣ ਕੇ ਓਥੇ ਪਹੁੰਚੇ ਪਰ ਉਦੋਂ ਤੱਕ ਉਗਰਵਾਦੀ ਇਲਾਕੇ 'ਚੋਂ ਭੱਜ ਚੁੱਕੇ ਸਨ। ਅਧਿਕਾਰੀਆਂ ਮੁਤਾਬਕ ਉਨ੍ਹਾਂ ਨੇ ਭੱਜਣ ਤੋਂ ਪਹਿਲਾਂ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਬਣਾਈ ਗਈ ਵਿਸ਼ੇਸ਼ ਜਾਂਚ ਟੀਮ
ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਅਸਾਮ ਰਾਈਫਲਜ਼ ਨੇ ਬਰਾਮਦ ਕਰ ਲਈਆਂ ਹਨ। ਬਾਅਦ ਵਿੱਚ ਮਨੀਪੁਰ ਪੁਲਿਸ, ਅਸਾਮ ਰਾਈਫਲਜ਼ ਅਤੇ ਫੌਜ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ। ਮਨੀਪੁਰ ਵਿੱਚ 3 ਮਈ ਨੂੰ ਮੀਤੇਈ ਭਾਈਚਾਰੇ ਦੀ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਖਿਲਾਫ਼ 'ਆਦੀਵਾਸੀ ਏਕਤਾ ਮਾਰਚ' ਕੱਢਿਆ ਗਿਆ ਸੀ , ਜਿਸ ਤੋਂ ਬਾਅਦ ਦੋ ਭਾਈਚਾਰਿਆਂ ਦਰਮਿਆਨ ਹਿੰਸਾ ਭੜਕ ਗਈ ਸੀ।

ਅਧਿਕਾਰੀਆਂ ਨੇ ਸ਼ੁੱਕਰਵਾਰ (8 ਜੂਨ) ਨੂੰ ਕਿਹਾ ਕਿ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਮਣੀਪੁਰ ਸਰਕਾਰ ਵੱਲੋਂ ਸੌਂਪੇ ਗਏ ਹਿੰਸਾ ਨਾਲ ਸਬੰਧਤ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਲਈ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ।
ਸ਼ਾਂਤੀ ਬਹਾਲ ਕਰਨ ਲਈ 10,000 ਸੈਨਿਕ ਤਾਇਨਾਤ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰ-ਪੂਰਬੀ ਰਾਜ ਦੇ ਦੌਰੇ ਦੌਰਾਨ ਮਨੀਪੁਰ ਹਿੰਸਾ ਨਾਲ ਸਬੰਧਤ ਛੇ ਮਾਮਲਿਆਂ ਦੀ ਸੀਬੀਆਈ ਜਾਂਚ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਪੰਜ ਐਫਆਈਆਰ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਹਨ ਅਤੇ ਇੱਕ ਐਫਆਈਆਰ ਆਮ ਸਾਜ਼ਿਸ਼ ਨਾਲ ਸਬੰਧਤ ਹੈ। ਸੀਬੀਆਈ ਨੇ ਸੰਯੁਕਤ ਨਿਰਦੇਸ਼ਕ ਘਨਸ਼ਿਆਮ ਉਪਾਧਿਆਏ ਨੂੰ ਰਾਜ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਭੇਜਿਆ ਸੀ ਅਤੇ ਉਨ੍ਹਾਂ ਦੀ ਵਾਪਸੀ 'ਤੇ ਐਸਆਈਟੀ ਦਾ ਗਠਨ ਕੀਤਾ ਗਿਆ ਸੀ।
ਮਹੱਤਵਪੂਰਨ ਗੱਲ ਇਹ ਹੈ ਕਿ ਮਨੀਪੁਰ ਵਿੱਚ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੇਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿੱਚ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ ਸਨ। ਇਸ ਹਿੰਸਾ 'ਚ ਹੁਣ ਤੱਕ ਕਰੀਬ 100 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 300 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਫੌਜ ਅਤੇ ਅਸਾਮ ਰਾਈਫਲਜ਼ ਦੇ ਕਰੀਬ 10,000 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਟ੍ਰੈਂਡਿੰਗ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ