Manipur Violence : ਮਨੀਪੁਰ ਵਿੱਚ ਹਿੰਸਕ ਘਟਨਾ ਦੇ ਵਿਚਕਾਰ ਸਰਕਾਰ ਨੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਪ੍ਰਸ਼ਾਸਨ ਨੂੰ ਅਜਿਹੇ ਕਦਮ ਸਿਰਫ਼ ਅਤਿ ਦੀ ਸਥਿਤੀ ਵਿੱਚ ਹੀ ਚੁੱਕਣੇ ਚਾਹੀਦੇ ਹਨ। ਮਣੀਪੁਰ 'ਚ ਆਦਿਵਾਸੀਆਂ ਅਤੇ ਬਹੁਗਿਣਤੀ ਮੇਇਤੀ ਭਾਈਚਾਰੇ ਵਿਚਾਲੇ ਕਈ ਦਿਨਾਂ ਤੋਂ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਤਣਾਅ ਨੇ ਬੁੱਧਵਾਰ (3 ਮਈ) ਰਾਤ ਨੂੰ ਹਿੰਸਾ ਦਾ ਰੂਪ ਲੈ ਲਿਆ। ਇਸ ਤੋਂ ਬਾਅਦ ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਅਤੇ ਅਸਾਮ ਰਾਈਫਲਜ਼ ਦੀਆਂ ਕਈ ਟੀਮਾਂ ਤੁਰੰਤ ਰਾਤ ਭਰ ਤਾਇਨਾਤ ਕਰ ਦਿੱਤੀਆਂ ਗਈਆਂ। ਹਿੰਸਾ ਕਾਰਨ 9,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਦੇ ਮੱਦੇਨਜ਼ਰ ਗੈਰ-ਆਦੀਵਾਸੀ ਬਹੁਲ ਇੰਫਾਲ ਪੱਛਮੀ, ਕਾਕਚਿੰਗ, ਥੌਬਾਲ, ਜਿਰੀਬਾਮ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਅਤੇ ਕਬਾਇਲੀ ਪ੍ਰਭਾਵ ਵਾਲੇ ਚੂਰਾਚੰਦਪੁਰ, ਕਾਂਗਪੋਕਪੀ ਅਤੇ ਟੇਂਗਨੋਪਾਲ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਸੀਐਮ ਐਨ ਬੀਰੇਨ ਸਿੰਘ ਨੇ ਕੀ ਕਿਹਾ ?
ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੋ ਭਾਈਚਾਰਿਆਂ ਦਰਮਿਆਨ ਹਿੰਸਾ ਗਲਤਫਹਿਮੀ ਕਾਰਨ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵੀ ਵਿਅਕਤੀ ਭੰਨਤੋੜ ਜਾਂ ਹਿੰਸਾ ਵਿੱਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Jalandhar Bypoll: "ਆਪ ਬਣੀ ਪੰਜਾਬ ਦੀ ਦੁਰਦਸ਼ਾ ਦਾ ਕਾਰਨ ਪਰ ਮੰਤਰੀ ਦੀ ਅਸ਼ਲੀਲੀ ਵੀਡੀਓ ਤਾਂ....!"
ਕੀ ਹੈ ਮਾਮਲਾ ?
ਕੀ ਹੈ ਮਾਮਲਾ ?
ਗੈਰ-ਆਦੀਵਾਸੀ ਮੇਇਤੀ ਭਾਈਚਾਰੇ ਨੂੰ ST ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਟੋਰਬੰਗ ਇਲਾਕੇ 'ਚ 'ਆਲ ਟ੍ਰਾਈਬਲ ਸਟੂਡੈਂਟ ਯੂਨੀਅਨ ਮਨੀਪੁਰ' ਵੱਲੋਂ 'ਆਦਿਵਾਸੀ ਏਕਤਾ ਮਾਰਚ' ਕੱਢਿਆ ਗਿਆ। ਇਸ ਦੌਰਾਨ ਹਿੰਸਾ ਭੜਕ ਗਈ। ਮਣੀਪੁਰ ਹਾਈ ਕੋਰਟ ਵੱਲੋਂ ਮੇਇਤੀ ਭਾਈਚਾਰੇ ਨੂੰ ਐਸਟੀ ਦਾ ਦਰਜਾ ਦੇਣ ਦੀ ਮੰਗ 'ਤੇ ਰਾਜ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਕੇਂਦਰ ਨੂੰ ਸਿਫ਼ਾਰਸ਼ ਭੇਜਣ ਲਈ ਕਹਿਣ ਤੋਂ ਬਾਅਦ ਮਾਰਚ ਦਾ ਆਯੋਜਨ ਕੀਤਾ ਗਿਆ।