NIA Arrests Militant: NIA ਨੇ ਇੱਕ ਸ਼ੱਕੀ ਅੱਤਵਾਦੀ ਨੂੰ ਮਿਆਂਮਾਰ ਤੋਂ ਸੰਚਾਲਿਤ ਅੱਤਵਾਦੀ ਸੰਗਠਨਾਂ ਨਾਲ ਕਥਿਤ ਤੌਰ 'ਤੇ ਸਬੰਧ ਰੱਖਣ ਅਤੇ ਮਣੀਪੁਰ ਵਿੱਚ ਚੱਲ ਰਹੀ ਨਸਲੀ ਹਿੰਸਾ ਦਾ ਫਾਇਦਾ ਚੁੱਕ ਕੇ ਭਾਰਤ ਵਿਰੁੱਧ ਜੰਗ ਛੇੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਮੋਇਰਾਂਗਥੇਮ ਆਨੰਦ ਸਿੰਘ ਨੂੰ ਮਣੀਪੁਰ ਤੋਂ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਲਈ ਨਵੀਂ ਦਿੱਲੀ ਲਿਆਂਦਾ ਗਿਆ ਹੈ।


ਐਨਆਈਏ ਦੇ ਬੁਲਾਰੇ ਨੇ ਕਿਹਾ, "ਆਨੰਦ ਸਿੰਘ ਉਨ੍ਹਾਂ ਪੰਜ ਮੁਲਜ਼ਮਾਂ ਵਿੱਚੋਂ ਸੀ, ਜਿਨ੍ਹਾਂ ਨੂੰ ਮਣੀਪੁਰ ਪੁਲਿਸ ਨੇ ਪੁਲਿਸ ਦੇ ਅਸਲਾਖਾਨੇ ਵਿੱਚੋਂ ਹਥਿਆਰ ਲੁੱਟਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੇ ਬਹੁਗਿਣਤੀ ਭਾਈਚਾਰੇ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ ਇਨ੍ਹਾਂ ਵਿੱਚੋਂ ਇੱਕ ਹੈ। ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਰੇ ਪੰਜ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਸੀ।


ਇਹ ਵੀ ਪੜ੍ਹੋ: Barnala news: ਬੇਖੌਫ ਹੋਏ ਲੁਟੇਰੇ! ਚਿੱਟੇ ਦਿਨ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੀੜਤ ਨੇ ਦੱਸੀ ਸਾਰੀ ਕਹਾਣੀ


NIA ਨੇ ਦਰਜ ਕੀਤਾ ਸੀ ਮਾਮਲਾ


ਅਧਿਕਾਰੀ ਨੇ ਦੱਸਿਆ ਕਿ ਆਨੰਦ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਅਤੇ ਦਿੱਲੀ ਲਿਆਉਣ ਤੋਂ ਪਹਿਲਾਂ ਕਿਸੇ ਅਣਪਛਾਤੀ ਥਾਂ 'ਤੇ ਲਿਜਾਇਆ ਗਿਆ। ਐਨਆਈਏ ਨੇ 19 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਖ਼ੁਦ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਸੀ।


ਪੁਲਿਸ ਦੀ ਹਿਰਾਸਤ ਵਿੱਚ ਭੇਜਿਆ ਗਿਆ ਮੁਲਜ਼ਮ


ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਰਾਜ ਵਿੱਚ ਮੌਜੂਦਾ ਅਸ਼ਾਂਤੀ ਦਾ ਫਾਇਦਾ ਚੁੱਕ ਰਹੇ ਹਨ ਅਤੇ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਅਤੇ ਆਪਣੀ ਤਾਕਤ ਵਧਾਉਣ ਲਈ ਭੂਮੀਗਤ ਵਰਕਰਾਂ, ਕਾਡਰਾਂ ਅਤੇ ਸਮਰਥਕਾਂ ਦੀ ਭਰਤੀ ਕਰ ਰਹੇ ਹਨ।


ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਆਨੰਦ ਸਿੰਘ ਨੂੰ ਸ਼ਨੀਵਾਰ (23 ਸਤੰਬਰ) ਨੂੰ ਦਿੱਲੀ ਲਿਆਂਦਾ ਗਿਆ ਅਤੇ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਪੰਜ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।


ਮਣੀਪੁਰ 'ਚ ਪੰਜ ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਹੰਗਾਮਾ ਕਰ ਦਿੱਤਾ। ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਨੇ ਇੰਫਾਲ ਦੇ ਥਾਣੇ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।


ਇਹ ਵੀ ਪੜ੍ਹੋ: Punjab News: ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਦੀ ਰਾਸ਼ੀ ਪਾਈ: ਜਿੰਪਾ