(Source: ECI/ABP News)
Manipur Woman Video: ਮਣੀਪੁਰ ‘ਚ ਔਰਤਾਂ ਨਾਲ ਦਰਿੰਦਗੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ
Manipur Woman Paraded Video: ਮਣੀਪੁਰ ਵਿੱਚ ਦੋ ਕੁਕੀ ਭਾਈਚਾਰੇ ਦੀਆਂ ਔਰਤਾਂ ਦੀ ਨਗਨ ਹਾਲਤ 'ਚ ਪਰੇਡ ਅਤੇ ਜਿਨਸੀ ਸ਼ੋਸ਼ਣ ਕੀਤੇ ਜਾਣ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਹੈ।
![Manipur Woman Video: ਮਣੀਪੁਰ ‘ਚ ਔਰਤਾਂ ਨਾਲ ਦਰਿੰਦਗੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ Manipur Woman Video: First pictures of main accused seen assaulting 2 Kuki women released Manipur Woman Video: ਮਣੀਪੁਰ ‘ਚ ਔਰਤਾਂ ਨਾਲ ਦਰਿੰਦਗੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ](https://feeds.abplive.com/onecms/images/uploaded-images/2023/07/20/824b9510dbbc81cfc68d1840ba8ae6031689861069127785_original.jpg?impolicy=abp_cdn&imwidth=1200&height=675)
ਮਣੀਪੁਰ ਵਿੱਚ ਦੋ ਕੁਕੀ ਭਾਈਚਾਰੇ ਦੀਆਂ ਔਰਤਾਂ ਦੀ ਨਗਨ ਹਾਲਤ 'ਚ ਪਰੇਡ ਅਤੇ ਜਿਨਸੀ ਸ਼ੋਸ਼ਣ ਕੀਤੇ ਜਾਣ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਹੈ। ਇਸ ਦੌਰਾਨ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਮੁੱਖ ਮੁਲਜ਼ਮ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਮੁਲਜ਼ਮ ਹੈ ਜਿਸ ਨੇ ਵੀਡੀਓ ਔਰਤ ਨੂੰ ਦੋਵੇਂ ਹੱਥਾਂ ਨਾਲ ਫੜਿਆ ਹੋਇਆ। ਵਾਇਰਲ ਵੀਡੀਓ 'ਚ ਦੋਸ਼ੀ ਨੇ ਹਰੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ।
ਕੌਣ ਹੈ ਹੁਈਰੇਮ ਹੀਰੋਦਾਸ?
ਔਰਤ ਨੂੰ ਲੈ ਕੇ ਜਾਣ ਵਾਲੇ ਵਿਅਕਤੀ ਦਾ ਨਾਮ ਹੁਈਰੇਮ ਹੇਰੋਦਾਸ ਮੇਤੇਈ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਹੁਈਰੇਮ ਦੀ ਉਮਰ 32 ਸਾਲ ਹੈ। ਉਸ ਨੂੰ 800-1000 ਲੋਕਾਂ ਦੀ ਭੀੜ ਨਾਲ ਔਰਤ ਨੂੰ ਚੁੱਕ ਕੇ ਲਿਜਾਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਦੀ ਜਾਂਚ ਤੋਂ ਬਾਅਦ ਹੀਰੋਦਾਸ ਦੀ ਪਛਾਣ ਹੋ ਗਈ, ਜਿਸ ਤੋਂ ਬਾਅਦ ਮਣੀਪੁਰ ਪੁਲਿਸ ਨੇ ਉਸ ਨੂੰ ਥੌਬਲ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ।
ਸੂਤਰਾਂ ਮੁਤਾਬਕ, 'ਵੀਡੀਓ ਵਿੱਚ ਨਜ਼ਰ ਆ ਰਹੇ ਮੁੱਖ ਦੋਸ਼ੀ, ਨੇ ਹਰੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਔਰਤ ਨੂੰ ਫੜਿਆ ਹੋਇਆ ਹੈ ਤੇ ਉਸ ਨੂੰ ਪਛਾਣ ਤੋਂ ਬਾਅਦ ਅੱਜ ਸਵੇਰੇ ਇੱਕ ਆਪਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਉਸਦੇ ਪਿਤਾ ਦਾ ਨਾਮ ਸਵਰਗੀ ਐਚ. ਰਾਜੇਨ ਮੇਤੇਈ ਹੈ। ਦੋਸ਼ੀ ਪੇਚੀ ਆਵਾਂਗ ਲਿਕਾਈ ਪਿੰਡ ਦਾਵਾਸੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ ਨਸਲੀ ਹਿੰਸਾ ਤੋਂ ਇੱਕ ਦਿਨ ਬਾਅਦ 4 ਮਈ ਨੂੰ ਕਾਂਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ। ਮਾਮਲੇ ਵਿੱਚ ਦਰਜ ਐਫਆਈਆਰ ਦੇ ਅਨੁਸਾਰ, ਭੀੜ ਵਲੋਂ ਅਗਵਾ ਕੀਤੇ ਗਏ ਪੰਜ ਲੋਕਾਂ ਦੇ ਸਮੂਹ ਵਿੱਚ ਸ਼ਾਮਲ ਤਿੰਨ ਔਰਤਾਂ ਨੂੰ 800-1,000 ਲੋਕਾਂ ਦੇ ਸਾਹਮਣੇ ਨੰਗਾ ਕਰ ਕੇ ਗਲੀਆਂ ਅਤੇ ਖੇਤਾਂ ਵਿੱਚ ਘੁੰਮਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)