CM Kejriwal And Mann On Manish Sisodia Arrested: ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ (Delhi Excise Policy Scam)  ਵਿੱਚ ਸੀਬੀਆਈ (CBI) ਨੇ ਐਤਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇੱਕ ਦਿਨ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਨਾਲ ਉਨ੍ਹਾਂ ਦੇ ਘਰ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮਨੀਸ਼ ਸਿਸੋਦੀਆ ਦੇ ਘਰ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐਮ ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ 24 ਘੰਟੇ ਦੇਸ਼ ਦੀ ਸੇਵਾ ਕਰਦੇ ਹਨ। ਸਿਸੋਦੀਆ ਨੇ ਹਰ ਗਰੀਬ ਘਰ ਵਿੱਚ ਉਮੀਦ ਜਗਾਈ ਸੀ। ਨੇਕ ਅਤੇ ਇਮਾਨਦਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Manish Sisodia Arrested: IAS ਅਫਸਰ ਨੇ ਡਿਪਟੀ ਸੀਐਮ ਸਿਸੋਦੀਆ ਦਾ ਲਿਆ ਸੀ ਨਾਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ


ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਅਤੇ ਜਨਤਾ ਜਵਾਬ ਦੇਵੇਗੀ। ਮਨੀਸ਼ ਸਿਸੋਦੀਆ ਦੀ ਪਤਨੀ ਬਿਮਾਰ ਹੈ। ਅਸੀਂ ਮਨੀਸ਼ ਸਿਸੋਦੀਆ ਦਾ ਪਰਿਵਾਰ ਹਾਂ।” ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮਨੀਸ਼ ਸਿਸੋਦੀਆ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਭਾਜਪਾ ਸਕੂਲ ਬਣਾਉਣ ਵਾਲੇ ਨੂੰ ਜੇਲ੍ਹ ਭੇਜ ਰਹੀ ਹੈ। ਦੇਸ਼ ਲਈ ਬੋਲਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਭਾਜਪਾ ਸਾਡੀ ਟੀਮ ਨੂੰ ਤੋੜਨਾ ਚਾਹੁੰਦੀ ਹੈ।'' ਇਸ ਦੌਰਾਨ ਸੀਐਮ ਮਾਨ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਬੈਂਕ ਲੁਟੇਰਿਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।


ਇਹ ਵੀ ਪੜ੍ਹੋ: Manish Sisodia Arrested: CBI ਨੇ ਦਿੱਲੀ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲਾ ਮਾਮਲੇ 'ਚ ਕੀਤਾ ਗ੍ਰਿਫ਼ਤਾਰ