ਪੜਚੋਲ ਕਰੋ
Advertisement
(Source: ECI/ABP News/ABP Majha)
Manish Sisodia CBI Remand : ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ , CBI ਨੇ ਕੱਲ੍ਹ ਕੀਤਾ ਸੀ ਗ੍ਰਿਫਤਾਰ
Manish Sisodia CBI Remand : ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੇ ਰਿਮਾਂਡ 'ਤੇ ਫੈਸਲਾ ਸੁਣਾਇਆ। ਰਾਉਸ ਐਵੇਨਿਊ ਕੋਰਟ ਨੇ ਮਨੀਸ਼
Manish Sisodia CBI Remand : ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰਾਉਸ ਐਵੇਨਿਊ ਕੋਰਟ (Rouse Avenue Court) ਵਿੱਚ ਪੇਸ਼ ਕੀਤਾ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੇ ਰਿਮਾਂਡ 'ਤੇ ਫੈਸਲਾ ਸੁਣਾਇਆ ਹੈ। ਰਾਉਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦਾ ਪੰਜ ਦਿਨ ਦਾ ਰਿਮਾਂਡ ਸੀ.ਬੀ.ਆਈ. ਨੂੰ ਦਿੱਤਾ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਸੀਬੀਆਈ ਨੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ ਦੇ ਕਹਿਣ 'ਤੇ ਕਮਿਸ਼ਨ 5 ਕਰੋੜ ਰੁਪਏ ਤੋਂ ਵਧਾ ਕੇ 12 ਕਰੋੜ ਰੁਪਏ ਕੀਤਾ ਗਿਆ ਸੀ। ਪੁੱਛਗਿੱਛ ਲਈ ਰਿਮਾਂਡ ਦੀ ਲੋੜ ਹੈ।
ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਦੇ ਰਿਮਾਂਡ ਦੀ ਮੰਗ ਦਾ ਉਨ੍ਹਾਂ ਦੇ ਵਕੀਲ ਦਯਾਨ ਕ੍ਰਿਸ਼ਨਾ ਨੇ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰਿਮਾਂਡ ਮੰਗਣ ਦਾ ਕੋਈ ਕਾਰਨ ਨਹੀਂ ਹੈ ਅਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਦੋਸ਼ ਬੇਬੁਨਿਆਦ ਹਨ। ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਕਮਿਸ਼ਨ ਵਧਾਇਆ ਗਿਆ ਹੈ। ਸਭ ਕੁਝ LG ਦੀ ਜਾਣਕਾਰੀ ਵਿੱਚ ਹੋਇਆ। ਸ਼ਰਾਬ ਨੀਤੀ ਵਿੱਚ ਪਾਰਦਰਸ਼ਤਾ ਵਰਤੀ ਗਈ।
ਸਿਸੋਦੀਆ ਦੀ ਤਰਫੋਂ ਤਿੰਨ ਵਕੀਲ ਅਦਾਲਤ ਵਿੱਚ ਮੌਜੂਦ
ਮਨੀਸ਼ ਸਿਸੋਦੀਆ ਦੇ ਵਕੀਲ ਦਯਾਨ ਕ੍ਰਿਸ਼ਨਾ ਨੇ ਕਿਹਾ ਕਿ ਸਿਸੋਦੀਆ ਹਰ ਨੋਟਿਸ 'ਤੇ ਸੀਬੀਆਈ ਸਾਹਮਣੇ ਪੇਸ਼ ਹੋਏ। ਅਦਾਲਤ ਵਿੱਚ ਸਿਸੋਦੀਆ ਦੀ ਤਰਫੋਂ ਤਿੰਨ ਵਕੀਲ ਮੌਜੂਦ ਸਨ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਸੀਬੀਆਈ ਦੇ ਰਿਮਾਂਡ ਦੀ ਮੰਗ 'ਤੇ ਕੁਝ ਸਮੇਂ ਲਈ ਫ਼ੈਸਲਾ ਰਾਖਵਾਂ ਰੱਖ ਲਿਆ। ਇਸ ਤੋਂ ਪਹਿਲਾਂ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਉਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਦੁਪਹਿਰ ਉਸ ਦਾ ਮੈਡੀਕਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ। ਸੋਮਵਾਰ ਨੂੰ ਸੀਐਮ ਕੇਜਰੀਵਾਲ ਨੇ ਟਵੀਟ ਕੀਤਾ, "ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਖਿਲਾਫ ਸਨ। ਹਰ ਕੋਈ ਉਸ ਦਾ ਬਹੁਤ ਸਤਿਕਾਰ ਕਰਦਾ ਹੈ ਅਤੇ ਉਸ ਦੇ ਖਿਲਾਫ ਕੋਈ ਸਬੂਤ ਨਹੀਂ ਹੈ, ਪਰ ਉਸ ਨੂੰ ਗ੍ਰਿਫਤਾਰ ਕਰਨ ਲਈ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਹਨਾਂ ਨੂੰ ਉਸਨੂੰ ਗ੍ਰਿਫਤਾਰ ਕਰਨਾ ਪਿਆ।
ਬੀਜੇਪੀ-ਕਾਂਗਰਸ ਨੇ ਸਿਸੋਦੀਆ 'ਤੇ ਸਾਧਿਆ ਨਿਸ਼ਾਨਾ
ਦੂਜੇ ਪਾਸੇ ਭਾਜਪਾ ਨੇ 'ਆਪ' ਅਤੇ ਮਨੀਸ਼ ਸਿਸੋਦੀਆ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਗਰੀਬ ਬਣਾ ਕੇ ਪੇਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਨੇ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼
ਦਿੱਲੀ ਐਕਸਾਈਜ਼ ਮਾਮਲੇ ਵਿੱਚ ਤਿੰਨ ਹੋਰ ਲੋਕ ਹੋ ਚੁੱਕੇ ਹਨ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਾਪਸ ਲੈਣ ਦੇ ਮਾਮਲੇ 'ਚ ਸੀਬੀਆਈ ਨੇ ਐਤਵਾਰ ਨੂੰ ਚੌਥੀ ਗ੍ਰਿਫਤਾਰੀ ਕੀਤੀ। ਇਸ ਤੋਂ ਪਹਿਲਾਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਾਪੱਲੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਪੂਰੇ ਮਾਮਲੇ ਵਿੱਚ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਦੂਜੇ ਪਾਸੇ ਭਾਜਪਾ ਦਾ ਦੋਸ਼ ਹੈ ਕਿ ‘ਆਪ’ ਸਰਕਾਰ ਦੀ ਆਬਕਾਰੀ ਨੀਤੀ ਰਾਹੀਂ ਆਗੂਆਂ ਦੇ ਦੋਸਤਾਂ ਨੂੰ ਫਾਇਦਾ ਪਹੁੰਚਾਇਆ ਗਿਆ।
ਦਿੱਲੀ ਐਕਸਾਈਜ਼ ਮਾਮਲੇ ਵਿੱਚ ਤਿੰਨ ਹੋਰ ਲੋਕ ਹੋ ਚੁੱਕੇ ਹਨ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਾਪਸ ਲੈਣ ਦੇ ਮਾਮਲੇ 'ਚ ਸੀਬੀਆਈ ਨੇ ਐਤਵਾਰ ਨੂੰ ਚੌਥੀ ਗ੍ਰਿਫਤਾਰੀ ਕੀਤੀ। ਇਸ ਤੋਂ ਪਹਿਲਾਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਾਪੱਲੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਪੂਰੇ ਮਾਮਲੇ ਵਿੱਚ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਦੂਜੇ ਪਾਸੇ ਭਾਜਪਾ ਦਾ ਦੋਸ਼ ਹੈ ਕਿ ‘ਆਪ’ ਸਰਕਾਰ ਦੀ ਆਬਕਾਰੀ ਨੀਤੀ ਰਾਹੀਂ ਆਗੂਆਂ ਦੇ ਦੋਸਤਾਂ ਨੂੰ ਫਾਇਦਾ ਪਹੁੰਚਾਇਆ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement