ਪੜਚੋਲ ਕਰੋ
Advertisement
Manish Sisodia-CBI Raids : CBI ਦੇ ਛਾਪੇ ਤੋਂ ਬਾਅਦ ਮਨੀਸ਼ ਸਿਸੋਦੀਆ ਬੋਲੇ - ਮੈਨੂੰ ਜੇਲ੍ਹ ਭੇਜਣ ਦੀ ਹੋ ਰਹੀ ਤਿਆਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਦੁਆਰਾ ਮਾਰੀ ਗਈ ਰੇਡ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਸੀਬੀਆਈ ਅਧਿਕਾਰੀ ਮੇਰੇ ਘਰ ਆਏ ਸਨ।
Delhi Politics : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਦੁਆਰਾ ਮਾਰੀ ਗਈ ਰੇਡ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਸੀਬੀਆਈ ਅਧਿਕਾਰੀ ਮੇਰੇ ਘਰ ਆਏ ਸਨ। ਦਫਤਰ ਅਤੇ ਘਰ 'ਤੇ ਛਾਪੇਮਾਰੀ ਕੀਤੀ। ਸਾਰੇ ਅਫਸਰ ਬਹੁਤ ਚੰਗੇ ਸਨ। ਉਨ੍ਹਾਂ ਨੂੰ ਉੱਪਰੋਂ ਹੁਕਮ ਹੈ, ਇਸ ਲਈ ਉਨ੍ਹਾਂ ਨੇ ਤਾਂ ਪਾਲਣ ਕਰਨਾ ਹੈ। ਉਸ ਨੇ ਦਾਅਵਾ ਕੀਤਾ ਕਿ ਅਗਲੇ 2-4 ਦਿਨਾਂ ਵਿੱਚ ਉਸ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਪ੍ਰੈੱਸ ਕਾਨਫਰੰਸ 'ਚ ਉਪ ਮੁੱਖ ਮੰਤਰੀ ਨੇ ਕਿਹਾ- 'ਮੈਨੂੰ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਸੀਬੀਆਈ ਅਧਿਕਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਅਤੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਆਪਣੇ ਘਰ ਵਿੱਚ ਸੀਬੀਆਈ ਨਹੀਂ ਚਾਹੁੰਦਾ ਪਰ ਮੈਨੂੰ ਉਨ੍ਹਾਂ ਦਾ ਵਿਵਹਾਰ ਚੰਗਾ ਲੱਗਿਆ। ਵਿਵਾਦਤ ਆਬਕਾਰੀ ਨੀਤੀ 'ਤੇ ਸਿਸੋਦੀਆ ਨੇ ਕਿਹਾ ਕਿ ਇਹ ਨੀਤੀ ਦੇਸ਼ ਦੀ ਸਭ ਤੋਂ ਵਧੀਆ ਆਬਕਾਰੀ ਨੀਤੀ ਹੈ।
ਆਪ ਦੀ ਤਾਰੀਫ਼ ਨਹੀਂ ਹਜ਼ਮ ਕਰ ਪਾ ਰਹੀ ਭਾਜਪਾ
ਉਪ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਸੀਬੀਆਈ ਅਧਿਕਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਅਤੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਆਪਣੇ ਘਰ ਵਿੱਚ ਸੀਬੀਆਈ ਨਹੀਂ ਚਾਹੁੰਦਾ ਪਰ ਮੈਨੂੰ ਉਨ੍ਹਾਂ ਦਾ ਵਿਵਹਾਰ ਚੰਗਾ ਲੱਗਿਆ। ਵਿਵਾਦਤ ਆਬਕਾਰੀ ਨੀਤੀ 'ਤੇ ਸਿਸੋਦੀਆ ਨੇ ਕਿਹਾ ਕਿ ਇਹ ਨੀਤੀ ਦੇਸ਼ ਦੀ ਸਭ ਤੋਂ ਵਧੀਆ ਆਬਕਾਰੀ ਨੀਤੀ ਹੈ।
ਆਪ ਦੀ ਤਾਰੀਫ਼ ਨਹੀਂ ਹਜ਼ਮ ਕਰ ਪਾ ਰਹੀ ਭਾਜਪਾ
ਆਬਕਾਰੀ ਨੀਤੀ ਵਿੱਚ ਹੋਏ ਕਥਿਤ ਘਪਲੇ ਨੂੰ ਬਕਵਾਸ ਦੱਸਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ 10,000 ਕਰੋੜ ਰੁਪਏ ਦੀ ਐਕਸਾਈਜ ਚੋਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲਾ ਭ੍ਰਿਸ਼ਟਾਚਾਰ ਦਾ ਮੁੱਦਾ ਨਹੀਂ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ,ਆਮ ਆਦਮੀ ਪਾਰਟੀ ਦੀ ਤਾਰੀਫ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ। ਮੇਰੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਇਸ ਗੱਲ ਦਾ ਸੰਕੇਤ ਹੈ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਤੋਂ ਡਰਦੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਤੇ ਭਾਜਪਾ ਦਿੱਲੀ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਅੱਗੇ ਵਧਣ ਤੋਂ ਰੋਕਣਾ ਚਾਹੁੰਦੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਗੇ ਵਧਣ ਤੋਂ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 2024 ਦੀ ਚੋਣ ਕੇਜਰੀਵਾਲ ਬਨਾਮ ਮੋਦੀ ਹੋਵੇਗੀ।
ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਨੇ ਦਿੱਲੀ ਦੀ ਸਿੱਖਿਆ ਪ੍ਰਣਾਲੀ 'ਤੇ ਅਮਰੀਕੀ ਅਖਬਾਰ 'ਨਿਊਯਾਰਕ ਟਾਈਮਜ਼' 'ਚ ਪ੍ਰਕਾਸ਼ਿਤ ਖਬਰ ਦਾ ਜ਼ਿਕਰ ਕੀਤਾ। ਪ੍ਰੈਸ ਕਾਨਫਰੰਸ ਵਿੱਚ ਡਿਪਟੀ ਸੀਐਮ ਨੇ ਡੇਢ ਸਾਲ ਪੁਰਾਣੀ ਇੱਕ ਖ਼ਬਰ ਦਾ ਹਵਾਲਾ ਦਿੱਤਾ ,ਜਿਸ ਵਿੱਚ ਭਾਰਤ ਵਿੱਚ ਕੋਰੋਨਾ ਦੌਰਾਨ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਦੀ ਤਸਵੀਰ ਛਪੀ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਹੋ ਰਹੀ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਇੱਕ ਸਾਲ ਪਹਿਲਾਂ ਕੋਵਿਡ ਕਾਰਨ ਕਿਵੇਂ ਮੌਤ ਹੋਈ ਸੀ। ਉਸ ਸਮੇਂ ਇਹ ਅਖ਼ਬਾਰ ਛਾਪ ਰਿਹਾ ਸੀ ਤਾਂ ਸਾਨੂੰ ਸ਼ਰਮ ਆਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement