ਬੀਜੇਪੀ ਕਰਵਾਉਣਾ ਚਾਹੁੰਦੀ ਕੇਜਰੀਵਾਲ ਦਾ ਕਤਲ! ਆਮ ਆਦਮੀ ਪਾਰਟੀ ਨੇ ਲਾਏ ਵੱਡੇ ਇਲਜ਼ਾਮ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਭਾਜਪਾ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦੀ ਹੈ।
ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਭਾਜਪਾ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਲਿਜਾਇਆ ਗਿਆ। ਉਨ੍ਹਾਂ ਦੇ ਘਰ ਦੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਬੂਮ ਬੈਰੀਅਰ ਤੋੜ ਦਿੱਤੇ ਗਏ ਤੇ ਸਭ ਕੁਝ ਪੁਲਿਸ ਦੀ ਮੌਜੂਦਗੀ ਵਿੱਚ ਹੋਇਆ।
ਮਨੀਸ਼ ਸਿਸੋਦੀਆ ਨੇ ਅੱਗ ਕਿਹਾ ਕਿ ਇਹ ਸਭ ਭਾਜਪਾ ਦੇ ਗੁੰਡਿਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਚੋਣਾਂ 'ਚ ਹਰਾ ਨਹੀਂ ਪਾ ਰਹੇ ਤਾਂ ਭਾਜਪਾ ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਬਹੁਤ ਸੋਚੀ ਸਮਝੀ ਸਾਜ਼ਿਸ਼ ਹੈ।
केजरीवाल जी की हत्या करवाना चाहती है BJP! - Dy CM @msisodia | LIVE #BJPKeGunde https://t.co/qiMBpqKQ8B
— AAP (@AamAadmiParty) March 30, 2022
ਭਗਵੰਤ ਮਾਨ ਨੇ ਬੀਜੇਪੀ ਨੂੰ ਘੇਰਿਆ
ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਭਗਵੰਤ ਮਾਨ ਨੇ ਅੱਗ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ ਅਰਵਿੰਦ ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।
केजरीवाल की हत्या करवाना चाहती है बीजेपी! https://t.co/JnhCi41Oee
— Manish Sisodia (@msisodia) March 30, 2022