ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਭਾਜਪਾ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਲਿਜਾਇਆ ਗਿਆ। ਉਨ੍ਹਾਂ ਦੇ ਘਰ ਦੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਬੂਮ ਬੈਰੀਅਰ ਤੋੜ ਦਿੱਤੇ ਗਏ ਤੇ ਸਭ ਕੁਝ ਪੁਲਿਸ ਦੀ ਮੌਜੂਦਗੀ ਵਿੱਚ ਹੋਇਆ।



ਮਨੀਸ਼ ਸਿਸੋਦੀਆ ਨੇ ਅੱਗ ਕਿਹਾ ਕਿ ਇਹ ਸਭ ਭਾਜਪਾ ਦੇ ਗੁੰਡਿਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਚੋਣਾਂ 'ਚ ਹਰਾ ਨਹੀਂ ਪਾ ਰਹੇ ਤਾਂ ਭਾਜਪਾ ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਬਹੁਤ ਸੋਚੀ ਸਮਝੀ ਸਾਜ਼ਿਸ਼ ਹੈ।






ਭਗਵੰਤ ਮਾਨ ਨੇ ਬੀਜੇਪੀ ਨੂੰ ਘੇਰਿਆ 


ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਭਗਵੰਤ ਮਾਨ ਨੇ ਅੱਗ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ ਅਰਵਿੰਦ ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।