ਮਨੀਸ਼ ਸਿਸੋਦੀਆ ਦੇ ਕਰੀਬੀ ਨੇ 9 ਮਹੀਨਿਆਂ 'ਚ ਕਮਾਏ 50 ਕਰੋੜ, ਈਡੀ ਦਾ ਦਾਅਵਾ
ਈਡੀ ਨੇ ਮਨੀਸ਼ ਸਿਸੋਦੀਆ ਦੇ ਕਰੀਬੀ ਸਮੀਰ ਮਹੇਂਦਰੂ ਨੂੰ ਗ੍ਰਿਫ਼ਤਾਰ ਕਰ ਕੇ ਦਾਅਵਾ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਦੀ ਬਦੌਲਤ ਸਮੀਰ ਨੇ 9 ਮਹੀਨਿਆਂ ਵਿੱਚ 50 ਕਰੋੜ ਦੀ ਕਮਾਈ ਕੀਤੀ ਹੈ।
Manish Sisodia: ਦਿੱਲੀ ਦੀ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਈਡੀ ਦੇ ਸ਼ਿਕੰਜੇ ਵਿੱਚ ਆ ਰਹੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆ ਵੀ ਘਿਰਦੇ ਨਜ਼ਰ ਆ ਰਹੇ ਹਨ। ਈਡੀ ਨੇ ਮਨੀਸ਼ ਸਿਸੋਦੀਆ ਦੇ ਕਰੀਬੀ ਸਮੀਰ ਮਹੇਂਦਰੂ ਨੂੰ ਗ੍ਰਿਫ਼ਤਾਰ ਕਰ ਕੇ ਦਾਅਵਾ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਦੀ ਬਦੌਲਤ ਸਮੀਰ ਨੇ 9 ਮਹੀਨਿਆਂ ਵਿੱਚ 50 ਕਰੋੜ ਦੀ ਕਮਾਈ ਕੀਤੀ ਹੈ।
ਈਡੀ ਨੇ ਕੋਰਟ ਵਿੱਚ ਦਲੀਲ ਦਿੱਤੀ ਕਿ ਸ਼ਰਾਬ ਦੀਆਂ ਕੀਮਤਾਂ ਤੈਅ ਕਰਨਾ, ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣਾ ਆਦਿ ਹੋਰ ਮਹੱਤਵਪੂਰਨ ਮਾਮਲਿਆਂ ਨੂੰ ਲੈ ਕੇ ਸਮੀਰ ਦੀ ਹਿਰਾਸਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਹੋਰ ਲੌਂੜੀਦਾ ਜਾਣਕਾਰੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਜਾਣਕਾਰੀ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਆਖ਼ਰ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਿੰਨਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੰਮ ਕਰਨ ਦੇ ਤਰੀਕੇ ਅਤੇ ਮਨੀ ਲਾਂਡ੍ਰਿੰਗ ਨਾਲ ਜੁੜੇ ਮਾਮਲਿਆਂ ਬਾਬਤ ਵੀ ਖ਼ੁਲਾਸਾ ਹੋ ਸਕਦਾ ਹੈ।
ਈਡੀ ਮੁਤਾਬਕ, ਨਵੀਂ ਆਬਕਾਰੀ ਨੀਤੀ ਤਹਿਤ ਸਮੀਰ ਨੇ ਚੋਖਾ ਮੁਨਾਫਾ ਕਮਾਇਆ ਹੈ। ਇਸ ਨੇ ਮਹਿਜ਼ 9 ਮਹੀਨਿਆਂ ਵਿੱਚ 50 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਇਸ ਨੀਤੀ ਦੇ ਲਾਗੂ ਕਰਨ ਨਾਲ ਸਭ ਤੋਂ ਜ਼ਿਆਦਾ ਫ਼ਾਇਦਾ ਸਮੀਰ ਨੂੰ ਹੋਇਆ ਹੈ।
ਦੱਸ ਦਈਏ ਕਿ ਸਮੀਰ ਮਹੇਂਦਰੂ ਦੀ ਕੰਪਨੀ ਬ੍ਰੋਕੋਡ(Bro Code) ਬੀਅਰ ਤੇ ਜਪਾਨੀ ਬ੍ਰਾਂਡ ਦੀ ਵਿਸਕੀ ਇਨਸੋ(Enso) ਬਣਾਉਂਦੀ ਹੈ।
ਜ਼ਿਕਰ ਕਰ ਦਈਏ ਕਿ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਈਡੀ ਨੇ ਹੁਣ ਤੱਕ 100 ਤੋਂ ਵੱਧ ਥਾਵਾਂ ਤੇ ਛਾਪੇਮਾਰੀ ਕੀਤੀ ਹੈ ਇਸ ਦੌਰਾਨ ਕਈ ਰਿਕਾਰਡ ਵੀ ਹਿਰਾਸਤ ਵਿੱਚ ਲਏ ਹਨ।
ਇਹ ਵੀ ਪੜ੍ਹੋ: Congress President ਚੋਣ ਲਈ ਅਹਿਮ ਦਿਨ, ਦਿਗਵਿਜੇ-ਥਰੂਰ ਦਾਖਲ ਕਰ ਸਕਦੇ ਹਨ ਨਾਮਜ਼ਦਗੀ ਪੱਤਰ, ਗਹਿਲੋਤ ਨੂੰ ਸੋਨੀਆ ਤੋਂ ਹਰੀ ਝੰਡੀ ਦੀ ਉਡੀਕ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।