Manjinder singh sirsa: RBI ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਵਲੋਂ ਇੱਕ ਇੰਟਰਵਿਊ ਦੌਰਾਨ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਔਰੰਗਜ਼ੇਬ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਵਿਚਾਲੇ ਕੀ ਹੋਇਆ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ RBI ਦੇ ਸਾਬਕਾ ਗਵਰਨਰ ਵਲੋਂ ਦਿੱਤੇ ਗਏ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ।


ਇਹ ਵੀ ਪੜ੍ਹੋ: Mela Gadri Babayan Da: ਮੋਗਾ 'ਚ ਗਦਰੀ ਬਾਬਅਿਾਂ ਦਾ ਮੇਲਾ, ਢੁੱਡੀਕੇ ਪਹੁੰਚੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ


ਮਨਜਿੰਦਰ ਸਿੰਘ ਸਿਰਸਾ ਨੇ ਐਕਸ ‘ਤੇ ਵੀਡੀਓ ਸਾਂਝੀ ਕਰਕੇ ਕਿਹਾ, “ਮੈਂ ਰਘੂਰਾਮ ਰਾਜਨ ਦੇ ਸ਼ਬਦਾਂ ਦੀ ਦਿਲੋਂ ਨਿਖੇਧੀ ਕਰਦਾ ਹਾਂ, ਜਿਨ੍ਹਾਂ ਦੀ ਰਾਹੁਲ ਗਾਂਧੀ ਨਾਲ ਨੇੜਤਾ ਕਰਕੇ ਔਰੰਗਜ਼ੇਬ ਦੇ ਹੁਕਮਾਂ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਚਰਚਾ ਕਰਨ ਵਿੱਚ ਸਮੱਸਿਆ ਪੈਦਾ ਹੋਈ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਤਿਹਾਸ ਨੂੰ ਨਜ਼ਰਅੰਦਾਜ਼ ਕਰਨ ਵਾਲੇ ਆਪਣੇ ਆਪ ਨੂੰ ਅਗਿਆਨਤਾ ਦਾ ਸ਼ਿਕਾਰ ਬਣਾਉਂਦੇ ਹਨ; ਇੱਕ ਸੁਵਿਧਾਜਨਕ ਬਿਰਤਾਂਤ ਤਿਆਰ ਕਰਨ ਲਈ ਅਤੀਤ ਨੂੰ ਚੋਣਵੇਂ ਰੂਪ ਵਿੱਚ ਨਜ਼ਰਅੰਦਾਜ਼ ਕਰਨਾ ਇੱਕ ਖ਼ਤਰਨਾਕ ਮਾਰਗ ਹੈ ਜੋ ਅਸਲ ਵਿਕਾਸ ਵਿੱਚ ਰੁਕਾਵਟ ਪਾਉਂਦਾ ਹੈ, ਉਨ੍ਹਾਂ ਵਰਗੇ ਵਿਦਵਾਨ ਨੂੰ ਇੰਨਾ ਪੱਖਪਾਤੀ ਨਹੀਂ ਹੋਣਾ ਚਾਹੀਦਾ ਕਿ ਉਹ ਸਾਡੇ ਇਤਿਹਾਸ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਖੋਰਾ ਲਾ ਦੇਣ।” 






ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਡਾਕਟਰ ਵੀ ਨਹੀਂ ਸੇਫ! ਲੁਟੇਰਿਆਂ ਨੇ ਬਣਾਇਆ ਨਿਸ਼ਾਨਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।