Arvind Kejriwal: BJP ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ  ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਸ਼ਰਾਬ ਘੁਟਾਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਹਿਰਾਸਤ ਵਿਚ ਹੁੰਦਿਆਂ ਮੁੱਖ ਮੰਤਰੀ ਵਜੋਂ ਜਾਰੀ ਕੀਤੇ ਹੁਕਮਾਂ ਦੇ ਮਾਮਲੇ ਦੀ ਉਪ ਰਾਜਪਾਲ (LG)  ਨੂੰ ਸ਼ਿਕਾਇਤ ਕਰਦਿਆਂ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ FIR ਦਰਜ ਕਰ ਕੇ  ਕੇਜਰੀਵਾਲ ਦੇ ਸਬੰਧਤ ਲੋਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।



ਦਿੱਲੀ ਦੇ LG  ਨੂੰ ਲਿਖੇ ਪੱਤਰ ਵਿਚ  ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ  ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ED ਦੀ ਹਿਰਾਸਤ ਵਿਚ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ED ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਹ ਦਾਅਵੇ ਕਰ ਰਹੀ ਹੈ ਕਿ ਉਹਨਾਂ ਨੇ ਹਿਰਾਸਤ ਵਿਚੋਂ ਦਿੱਲੀ ਵਾਸਤੇ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਦਿੱਲੀ ਦੇ ਮੰਤਰੀ ਆਤਿਸ਼ੀ ਤੇ  ਸੌਰਵ ਭਾਰਦਵਾਜ ਨੇ ਇਹ ਹੁਕਮ ਜਾਰੀ ਕੀਤੇ ਹੋਣ ਦੇ ਦਾਅਵੇ ਕੀਤੇ ਹਨ ਜੋ ਨਾ ਸਿਰਫ ਹਾਸੋਹੀਣੇ ਹਨ ਬਲਕਿ ਕਾਨੂੰਨ ਦੀ ਗੰਭੀਰ ਉਲੰਘਣਾ ਹੈ।


 



 



ਸਿਰਸਾ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ED ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਕੇਜਰੀਵਾਲ ਵੱਲੋਂ ਅਜਿਹੇ ਹੁਕਮ ਜਾਰੀ ਕੀਤੇ ਜਾਣ ਦੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਡਰਾਮੇਬਾਜ਼ੀ ਨਾ ਸਿਰਫ ਸੰਵਿਧਾਨ ਦੀ ਉਲੰਘਣਾ ਹੈ ਬਲਕਿ ਇਹ ਇਕ ਬੇਹੱਦ ਗੰਭੀਰ ਗੈਰ ਕਾਨੂੰਨੀ ਕਾਰਵਾਈ ਹੈ।


ਸਿਰਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਪ ਰਾਜਪਾਲ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰਨਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਤੇ ਹੁਕਮ ਜਾਰੀ ਕਰਨਗੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ।


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ 


https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l



Join Our Official Telegram Channel: https://t.me/abpsanjhaofficial