ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਉਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਸੁਣਵਾਈ ਕੀਤੀ ਗਈ। ਇਸ ਮੌਕੇ ਪੁਲਿਸ ਨੇ ਆਪਣੀ ਐਕਸ਼ਨ ਰਿਪੋਰਟ ਪੇਸ਼ ਕੀਤੀ। ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਫੈਸਲਾ ਰਾਖਵਾਂ ਕਰ ਲਿਆ ਹੈ। ਫੈਸਲੇ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਏਗੀ।

ਪੁਲਿਸ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਕਮੇਟੀ ਵੱਲੋਂ ਵਿਖਾਏ ਬਿੱਲ ਫਰਜ਼ੀ ਸਨ। ਉਨ੍ਹਾਂ 51 ਲੱਖ ਦਾ ਕੈਸ਼ ਵੀ ਜਮ੍ਹਾ ਨਹੀਂ ਕਰਵਾਇਆ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਬਾਅਦ ਫੈਸਲਾ ਰਾਖਵਾਂ ਰੱ ਲਿਆ। ਹੁਣ ਸੋਮਵਾਰ ਨੂੰ ਇਸ ਸਬੰਧੀ ਫੈਸਲਾ ਸੁਣਾਇਆ ਜਾਏਗਾ।

ਯਾਦ ਰਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ 51 ਲੱਖ ਰੁਪਏ ਦੇ ਕੈਸ਼, 82 ਹਜ਼ਾਰ ਕਿਤਾਬਾਂ ਤੇ ਫਰਜ਼ੀ ਕੰਪਨੀ ਬਣਾ ਕੇ ਘਪਲੇ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਕਰਾਰ ਦਿੱਤਾ ਗਿਆ ਹੈ।