(Source: ECI/ABP News)
Manmohan Singh's Health Update: ਕੋਰੋਨਾ ਹੋਣ ਮਗਰੋਂ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਕੇਂਦਰੀ ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕੋਰੋਨਾ ਲਾਗ ਹੋਣ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ ਨੇ ਟਵੀਟ ਕੀਤਾ ਕਿ ਅਸੀਂ ਸਾਰੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।
![Manmohan Singh's Health Update: ਕੋਰੋਨਾ ਹੋਣ ਮਗਰੋਂ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਕੇਂਦਰੀ ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ Manmohan Singh’s condition stable, best possible care being provided: Dr Harsh Vardhan Manmohan Singh's Health Update: ਕੋਰੋਨਾ ਹੋਣ ਮਗਰੋਂ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਕੇਂਦਰੀ ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ](https://feeds.abplive.com/onecms/images/uploaded-images/2021/04/20/536ca68e6116fee13fb59904981d1868_original.jpg?impolicy=abp_cdn&imwidth=1200&height=675)
Manmohan Singh's Health: ਕੋਰੋਨਾ ਹੋਣ ਮਗਰੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Manmohan Singh) ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ((AIIMS)) ਵਿੱਚ ਦਾਖਲ ਹਨ। ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ (Harsh Vardhan) ਨੇ ਕਿਹਾ ਕਿ ਏਮਜ਼ ਦਿੱਲੀ ਵਿੱਚ ਇੱਕ ਮੈਡੀਕਲ ਟੀਮ ਉਨ੍ਹਾਂ ਦੀ ਸਿਹਤ ਦੀ ਸਥਿਤੀ 'ਤੇ ਲਗਾਤਾਰ ਫੌਲੋ ਕਰ ਰਹੀ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਡਾ: ਹਰਸ਼ਵਰਧਨ ਨੇ ਟਵੀਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਬਿਹਤਰ ਧਿਆਨ ਰੱਖਿਆ ਜਾ ਰਿਹਾ ਹੈ। ਅਸੀਂ ਸਾਰੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਸਾਬਕਾ ਪ੍ਰਧਾਨ ਮੰਤਰੀ ਦੀ ਜਲਦੀ ਸਿਹਤਯਾਬੀ ਲਈ ਦੇਸ਼ ਭਰ ਤੋਂ ਉਨ੍ਹਾਂ ਦੇ ਸਮਰਥਕਾਂ ਤੇ ਸ਼ੁਭਚਿੰਤਕਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਠੀਕ ਹੋਣ ਦੀ ਕਾਮਨਾ ਵੀ ਕੀਤੀ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਚੰਗੀ ਸਿਹਤ ਤੇ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਡਾ. ਮਨਮੋਹਨ ਸਿੰਘ ਨੂੰ ਕੋਵਿਡ-19 ਦਾ ਪਤਾ ਲੱਗਣ 'ਤੇ ਉਨ੍ਹਾਂ ਨੂੰ ਸੋਮਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਿੱਲੀ ਏਮਜ਼ ਦੇ ਟਰਾਮਾ ਸੈਂਟਰ ਵਿੱਚ ਦਾਖਲ ਹਨ। ਉਹ ਕੋਵਿਡ-19 ਦੀ ਜਕੜ ਵਿੱਚ ਹਨ।
ਕੋਰੋਨਾਵਾਇਰਸ ਦੀ ਦੂਸਰੀ ਲਹਿਰ ਭਾਰਤ ਵਿੱਚ ਸਥਿਤੀ ਵਿਗਾੜ ਰਹੀ ਹੈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਦੇਸ਼ ਵਿੱਚ ਰੋਜ਼ਾਨਾ ਦੋ ਲੱਖ ਤੋਂ ਵੱਧ ਕੋਰੋਨਾਵਾਇਰਸ ਸੰਕਰਮਣ ਕੇਸ ਅਤੇ 1000 ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: ਸਿਰਫ ਇੱਕ SMS ਨਾਲ ਲੌਕ ਕਰੋ ਆਪਣਾ Aadhaar Card, ਹੈਕਰ ਨਹੀਂ ਕਰ ਸਕਣਗੇ ਵਰਤੋਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)