ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸਵੇਰੇ 11 ਵਜੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਉਨ੍ਹਾਂ ਦੇ ਰੇਡੀਓ ਪ੍ਰੋਗਰਾਮ ਦਾ 74ਵਾਂ ਐਪੀਸੋਡ ਹੈ। ਇਸ ਵਾਰ ਮੋਦੀ ਕਈ ਮੁੱਦਿਆਂ 'ਤੇ ਆਪਣੀ ਰਾਏ ਰੱਖ ਸਕਦੇ ਹਨ।


ਇਹ ਵੀ ਮੰਨਿਆ ਜਾ ਰਿਹਾ ਕਿ ਉਹ ਕਿਸਾਨਾਂ 'ਤੇ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਮੁੜ ਤੋਂ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਕੋਰੋਨਾ ਵੈਕਸੀਨ 'ਤੇ ਵੀ ਲੋਕਾਂ ਨਾਲ ਵਿਚਾਰ ਸਾਂਝੇ ਕਰ ਸਕਦੇ ਹਨ।