ਕਰਨਾਲ: ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ (Farmer Unions) ਵਲੋਂ 12 ਵਜੇ ਤੋਂ 3 ਵਜੇ ਤਕ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਦੇ ਇਸ ਚੱਕਾ ਜਾਮ (Chakka Jam) ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਸ਼ਨੀਵਾਰ ਨੂੰ ਕਰਨਾਲ (Karnal) ਪਹੁੰਚੇ ਜਿੱਥੇ ਉਨ੍ਹਾਂ ਨੇ ਏਬੀਪੀ ਸਾਂਝਾ ਨਾਲ ਖਾਸ ਗੱਲ ਕੀਤੀ।

ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਖੱਟਰ ਨੇ ਕਿਹਾ ਕਿ ਸੂਬੇ 'ਚ ਸਾਰੇ ਸਮਾਗਮ ਸ਼ਾਤਮੰਈ ਢੰਗ ਨਾਲ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਕਿਸਾਨਾਂ ਵਲੋਂ ਕੀਤੇ ਚੱਕਾ ਜਾਮ ਲਈ ਉਨ੍ਹਾਂ ਨੇ ਪ੍ਰਸਾਸ਼ਨ ਦਾ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨਾਲ ਗੱਲਬਾਤ ਦੇ ਇੱਕ ਕਾਲ ਦੂਰੀ ਦੇ ਬਿਆਨ 'ਤੇ ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਪੀਐਮ ਦੇ ਇਸ ਸੱਦੇ ਨੂੰ ਸਵੀਕਰ ਕਰਨਾ ਚਾਹਿਦਾ ਹੈ ਅਤੇ ਗੱਲਬਾਤ ਲਈ ਅੱਗੇ ਆਉਣਾ ਚਾਹਿਦਾ ਹੈ।

ਇਹ ਵੀ ਪੜ੍ਹੋਕਿਸਾਨਾਂ ਦੇ ਚੱਕਾ ਜਾਮ ਦਰਮਿਆਨ ਹੁਸ਼ਿਆਰਪੁਰ ਪਹੁੰਚੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਵਿਰੋਧ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904