ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਗੱਲਬਾਤ ਅਗਲੇ ਦੋ ਤਿੰਨ ਦਿਨਾਂ 'ਚ ਹੋ ਸਕਦੀ ਹੈ। ਉਨ੍ਹਾਂ ਕਿਹਾ ਇਸ ਮੁੱਦੇ ਦਾ ਹੱਲ ਚਰਚਾ ਜ਼ਰੀਏ ਹੋਣਾ ਚਾਹੀਦਾ। ਮੈਂ ਕਿਹਾ ਕਿ ਇਹ ਮੁੱਦਾ ਜਲਦ ਸੁਲਝਾਉਣਾ ਚਾਹੀਦਾ ਹੈ।


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਮੰਤਰੀ ਨੂੰ ਮੁਲਾਕਾਤ ਤੋਂ ਬਾਅਦ ਕਿਹਾ, 'ਮੈਂ ਪੰਜਾਬ ਦੇ ਕਿਸਾਨਾਂ ਨਾਲ ਸਤਲੁਜ ਯਮੁਨਾ ਲਿੰਕ ਕਨਾਲ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਾ ਹਾਂ। ਹਰਿਆਣਾ ਦੇ ਕਿਸਾਨਾਂ ਨੂੰ ਸਿੰਜਾਈ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਂ ਇਹ ਮੁੱਦਾ ਚੁੱਕਿਆ ਹੈ। ਅਸੀਂ ਮੰਗ ਕਰਦੇ ਹਾਂ ਕਿ ਸਤਲੁਜ ਯਮੁਨਾ ਲਿੰਕ ਕਨਾਲ ਦੇ ਕੰਮ ਨੂੰ ਪੂਰਾ ਕੀਤਾ ਜਾਵੇ।'


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ