ਪੜਚੋਲ ਕਰੋ
ਅਨਿਲ ਵਿਜ ਦੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ 'ਤੇ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ, 'ਇੱਛਾ ਰੱਖਣੀ ਕੋਈ ਮਾੜੀ ਗੱਲ ਨਹੀਂ ਪਰ.....’
Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਨਿਲ ਵਿਜ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ 'ਤੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਭਾਜਪਾ ਨੇ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ।

ELECTIONS 2024
Source : Abp Live
Manohar Lal Khattar on Anil Vij: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਨਿਲ ਵਿਜ ਦੇ ਬਿਆਨ ਨੇ ਭਾਜਪਾ ਦੀ ਖਿੱਚੋਤਾਣ ਵਧਾ ਦਿੱਤੀ ਸੀ। ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਸੀ ਕਿ ਜੇ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰਨਗੇ। ਇਸ ਨੂੰ ਲੈ ਕੇ ਪਾਰਟੀ ਵਿਚ ਹਲਚਲ ਮਚ ਗਈ। ਹੁਣ ਇਸ ਬਾਰੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਤੀਕਿਰਿਆ ਆਈ ਹੈ।
ਮਨੋਹਰ ਲਾਲ ਖੱਟਰ ਨੇ ਕਿਹਾ, "ਕੋਈ ਵੀ ਦਾਅਵਾ ਕਰ ਸਕਦਾ ਹੈ, ਇਸ ਵਿੱਚ ਕੋਈ ਇਤਰਾਜ਼ ਨਹੀਂ ਹੈ। ਭਾਜਪਾ ਨੇ ਫੈਸਲਾ ਕੀਤਾ ਹੈ ਕਿ ਅਗਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੋਵੇਗਾ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















