ਚੰਡੀਗੜ੍ਹ: ਕੋਰੋਨਾ ਸੰਕਟ ਦੇ ਬਾਵਜੂਦ ਕਿਸਾਨ ਦਿੱਲੀ-ਹਰਿਆਣਾ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਅਜਿਹੇ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਰਕਾਰ ਖਿਲਾਫ ਸੰਘਰਸ਼ ਕੋਰੋਨਾ ਮਹਾਂਮਾਰੀ ਖਤਮ ਹੋਣ ਤੋਂ ਬਾਅਦ ਵੀ ਜਾਰੀ ਹੋ ਸਕਦਾ ਹੈ।
ਖੱਟਰ ਨੇ ਟਵੀਟ ਕੀਤਾ 'ਮੈਂ ਕਿਸਾਨਾਂ ਨੂੰ ਅਪੀਲ ਕਰਦਾਂ ਹਾਂ ਕਿ ਇਕ ਵਾਰ ਕੋਵਿਡ 19 ਖਤਮ ਹੋ ਲੈਣ ਦਿਉ ਤੁਹਾਡੀ ਸਰਕਾਰ ਖਿਲਾਫ ਲੜਾਈ ਜਾਰੀ ਰਹਿ ਸਕਦੀ ਹੈ। ਪਰ ਇਹ ਸਹੀ ਸਮਾਂ ਨਹੀਂ ਹੈ ਕਿਉਂਕਿ ਕੋਰੋਨਾ ਵਾਇਰਸ ਪਿੰਡਾਂ 'ਚ ਫੈਲ ਰਿਹਾ ਹੈ। ਸਾਨੂੰ ਸਾਰਿਆਂ ਨੂੰ ਕੋਰੋਨਾ ਜੰਗ ਜਿੱਤਣ ਲਈ ਇਕੱਠੇ ਲੜਨਾ ਪੈਣਾ ਹੈ।'
ਹਿਸਾਰ 'ਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਹ ਟਵੀਟ ਕੀਤਾ ਹੈ। ਹਾਲਾਂਕਿ ਉਹ ਇਸ ਤੋਂ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ। ਕਿਉਂ ਕਿ ਅੰਦੋਲਨ ਤੋਂ ਕਿਸਾਨ ਵਾਪਸ ਪਿੰਡਾਂ 'ਚ ਜਾਂਦੇ ਹਨ ਉਸ ਨਾਲ ਪਿੰਡਾਂ 'ਚ ਕੋਰੋਨਾ ਵਾਇਰਸ ਫੈਲਦਾ ਹੈ। ਹਾਲਾਂਕਿ ਕਿਸਾਨਾਂ ਨੇ ਖੱਟਰ ਦੀ ਇਸ ਗੱਲ ਦਾ ਵਿਰੋਧ ਕੀਤਾ ਸੀ।
ਇਹ ਵੀ ਪੜ੍ਹੋ: Israel Airstrike: ਇਜ਼ਰਾਈਲ ਨੇ ਗਾਜ਼ਾ ਵਿੱਚ ਅੰਤਰਰਾਸ਼ਟਰੀ ਮੀਡੀਆ ਸੰਗਠਨਾਂ ਦੇ ਦਫਤਰ ਦੀ ਬਿਲਡਿੰਗ ਨੂੰ ਬਣਾਇਆ ਨਿਸ਼ਾਨਾ: ਏਐਫਪੀ
ਇਹ ਵੀ ਪੜ੍ਹੋ: Himachal Corona Curfew: ਹਿਮਾਚਲ ਵਿੱਚ 26 ਮਈ ਤੱਕ ਵਧਿਆ ਕੋਰੋਨਾ ਕਰਫਿਊ, ਦੁਕਾਨਾਂ ਦੋ ਦਿਨਾਂ ਲਈ ਤਿੰਨ ਘੰਟੇ ਹੀ ਖੁੱਲ੍ਹਣਗੀਆਂ
ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦੇ ਨਾਂ 'ਤੇ ਠੱਗੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਆਏ ਪੁਲਿਸ ਦੇ ਅੜੀਕੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin