ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਜੀਸੀ ਮੁਮੂ ਵੱਲੋਂ ਦਿੱਤਾ ਅਸਤੀਫਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਵੀਕਾਰ ਕਰ ਲਿਆ ਹੈ। ਹੁਣ ਰਾਸ਼ਟਰਪਤੀ ਭਵਨ ਵੱਲੋਂ ਵੀਰਵਾਰ ਸਵੇਰ ਸਾਬਕਾ ਕੇਂਦਰੀ ਮੰਤਰੀ ਤੇ ਬੀਜੇਪੀ ਲੀਡਰ ਮਨੋਜ ਸਿਨ੍ਹਾਂ ਨੂੰ ਜੰਮੂ-ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।


ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਦਿੱਤਾ ਅਸਤੀਫ਼ਾ, ਧਾਰਾ 370 ਹਟਾਉਣ ਦਾ ਇਕ ਸਾਲ ਮੁਕੰਮਲ

ਮੁਰਮੂ ਨੇ ਅਸਤੀਫਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਬੁੱਧਵਾਰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੋਦੀ ਸਰਕਾਰ ਨੇ ਪਿਛਲੇ ਸਾਲ ਪੰਜ ਅਗਸਤ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਹਟਾ ਕੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ 'ਚ ਵੰਡ ਦਿੱਤਾ ਸੀ। ਇਸ ਤੋਂ ਬਾਅਦ ਹੀ 31 ਅਕਤਬੂਰ ਨੂੰ ਮੁਰਮੂ ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ