ਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਸਹੇਲੀਆਂ ਦੀ ਬਣਾਈ ਅਸ਼ਲੀਲ ਵੀਡੀਓ, ਕੀਤਾ ਗਿਆ ਬਲੈਕਮੇਲ
ਮੁਹੰਮਦ ਆਮਿਰ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਮਨਤਾਸ਼ਾ ਕਾਜ਼ਮੀ ਵੱਲੋਂ ਭੇਜੀਆਂ ਫੋਟੋਆਂ ਅਤੇ ਵੀਡੀਓਜ਼ ਦੇ ਆਧਾਰ 'ਤੇ ਉਨ੍ਹਾਂ ਵਿਦਿਆਰਥਣਾਂ ਨੂੰ ਬਲੈਕਮੇਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪੀੜਤ ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਹੜਕੰਪ ਮੱਚ ਗਿਆ।
ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਸਥਿਤ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਦਿਆਰਥਣਾਂ ਨੂੰ ਇਤਰਾਜ਼ਯੋਗ ਫੋਟੋਆਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੀ ਗੱਲ ਸਾਹਮਣੇ ਆਈ।
ਦੋਸ਼ ਹੈ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਦੀ ਪਹਿਲੇ ਸਾਲ ਦੀ ਵਿਦਿਆਰਥਣ ਮਨਤਾਸ਼ਾ ਕਾਜ਼ਮੀ ਆਪਣੇ ਨਾਲ ਰਹਿਣ ਵਾਲੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਕਲਿੱਕ ਕਰਕੇ ਵੀਡੀਓ ਬਣਾ ਰਹੀ ਸੀ। ਉਹ ਇਹ ਫੋਟੋਆਂ ਅਤੇ ਵੀਡੀਓ ਆਪਣੇ ਸੀਨੀਅਰ ਵਿਦਿਆਰਥੀ ਮੁਹੰਮਦ ਆਮਿਰ ਨੂੰ ਭੇਜ ਰਹੀ ਸੀ।
Ghazipur, UP: Mantasha Kazmi, a 1st year student of Gazipur Homeopathic College was caught clicking intimate photos & videos of other female students living in the same hostel as her and sending the intimate photos/videos to senior Mohammad Amir.
— Megh Updates 🚨™ (@MeghUpdates) August 12, 2023
Mohammad Amir in turn used the… pic.twitter.com/ngVgjDwRKP
ਮੁਹੰਮਦ ਆਮਿਰ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਮਨਤਾਸ਼ਾ ਕਾਜ਼ਮੀ ਵੱਲੋਂ ਭੇਜੀਆਂ ਫੋਟੋਆਂ ਅਤੇ ਵੀਡੀਓਜ਼ ਦੇ ਆਧਾਰ 'ਤੇ ਉਨ੍ਹਾਂ ਵਿਦਿਆਰਥਣਾਂ ਨੂੰ ਬਲੈਕਮੇਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪੀੜਤ ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਹੜਕੰਪ ਮੱਚ ਗਿਆ। ਜਦੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਦੋਸ਼ ਸਹੀ ਪਾਏ ਗਏ। ਜਿਸ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ।
ਕਾਨਪੁਰ ਤੋਂ ਵੀ ਸਾਹਮਣੇ ਆਇਆ ਸੀ ਅਜਿਹਾ ਮਾਮਲਾ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ 'ਚ ਕਾਨਪੁਰ 'ਚ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ। ਇੱਥੇ ਰਾਵਤਪੁਰ ਥਾਣਾ ਖੇਤਰ ਦੇ ਤੁਲਸੀ ਨਗਰ ਸਥਿਤ ਗਰਲਜ਼ ਹੋਸਟਲ ਵਿੱਚ ਵਿਦਿਆਰਥਣਾਂ ਨੇ ਇੱਕ ਕਰਮਚਾਰੀ ਉੱਤੇ ਅਸ਼ਲੀਲ ਵੀਡੀਓ ਬਣਾਉਣ ਦਾ ਇਲਜ਼ਾਮ ਲਗਾਇਆ ਸੀ। ਦਰਅਸਲ ਵਿਦਿਆਰਥਣਾਂ ਨੇ ਕੰਮ ਕਰਦੇ ਸਵੀਪਰ ਰਿਸ਼ੀ ਨੂੰ ਇਕ ਵਿਦਿਆਰਥਣ ਦੀ ਨਹਾਉਂਦੇ ਹੋਏ ਵੀਡੀਓ ਬਣਾਉਂਦੇ ਹੋਏ ਫੜ ਲਿਆ ਸੀ। ਵਿਦਿਆਰਥਣਾਂ ਨੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਸੀ।
ਚੰਡੀਗੜ੍ਹ ਯੂਨੀਵਰਸਿਟੀ ਐਮ.ਐਮ.ਐਸ ਮਾਮਲਾ
ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵੀ ਵਿਦਿਆਰਥਣਾਂ ਦੇ ਕਥਿਤ ਐਮਐਮਐਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਕੁੜੀਆਂ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਬਣਾਈ ਸੀ। ਉਹ ਇਹ ਵੀਡੀਓਜ਼ ਆਪਣੇ ਇੱਕ ਮਰਦ ਦੋਸਤ ਨੂੰ ਭੇਜਦੀ ਸੀ, ਜੋ ਵੀਡੀਓ ਇੰਟਰਨੈੱਟ 'ਤੇ ਪਾ ਦਿੰਦੀ ਸੀ। ਇਸ ਮਾਮਲੇ 'ਚ ਵੀਡੀਓ ਬਣਾਉਣ ਵਾਲੇ ਦੋਸ਼ੀ ਵਿਦਿਆਰਥੀ ਅਤੇ ਉਸ ਦੇ ਦੋ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।