ਰਾਮ ਰਹੀਮ ਦੀ ਸਤਿਸੰਗ ਵਿੱਚ ਸ਼ਾਮਲ ਹੋਏ ਭਾਜਪਾ ਦੇ ਕਈ ਆਗੂ, ਵਿਰੋਧੀਆਂ ਦਾ ਨਿਸ਼ਾਨਾ, ਸਿਆਸੀ ਮੁਫ਼ਾਦਾ ਲਈ ਕੀਤਾ ਗਿਆ ਰਿਹਾਅ
ਡੇਰਾ ਮੁਖੀ ਨੂੰ 40 ਦਿਨਾਂ ਦੀ ਪੇਰੋਲ ਤੇ ਰਿਹਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਇੱਕ ਮਹੀਨੇ ਦੀ ਪੇਰੋਲ ਦਿੱਤੀ ਗਈ ਸੀ। ਇੰਨਾ ਹੀ ਨਹੀਂ ਇਸੇ ਸਾਲ ਫਰਫਰੀ ਵਿੱਚ ਤਿੰਨ ਹਫ਼ਤਿਆਂ ਦੀ ਛੁੱਟੀ ਵੀ ਦਿੱਤੀ ਗਈ ਹੈ।
Gurmeet Ram Rahim: ਬਲਾਤਕਾਰ ਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 40 ਦਿਨਾਂ ਦੀ ਪੇਰੋਲ ਤੇ ਰਿਹਾਅ ਕੀਤਾ ਗਿਆ ਹੈ। ਇਸ ਦੌਰਾਨ ਗੁਰਮੀਤ ਰਾਮ ਰਹੀਮ ਵੱਲੋਂ ਵਰਚੁਅਲੀ ਸਤਿਸੰਗ ਕੀਤੀ ਗਈ ਜਿਸ ਵਿੱਚ ਕਰਨਾਲ ਦੇ ਮੇਅਰ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਵੱਲੋਂ ਸ਼ਿਰਕਤ ਕਰਨ ਦੀ ਗੱਲ ਸਾਹਮਣੇ ਆਈ ਹੈ।
ਜ਼ਿਕਰ ਕਰ ਦਈਏ ਕਿ ਪਰਿਵਾਰ ਵੱਲੋਂ ਕੀਤੀ ਬੇਨਤੀ ਤੋਂ ਬਾਅਦ ਡੇਰਾ ਮੁਖੀ ਨੂੰ 40 ਦਿਨਾਂ ਦੀ ਪੇਰੋਲ ਤੇ ਰਿਹਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਇੱਕ ਮਹੀਨੇ ਦੀ ਪੇਰੋਲ ਦਿੱਤੀ ਗਈ ਸੀ। ਇੰਨਾ ਹੀ ਨਹੀਂ ਇਸੇ ਸਾਲ ਫਰਫਰੀ ਵਿੱਚ ਤਿੰਨ ਹਫ਼ਤਿਆਂ ਦੀ ਛੁੱਟੀ ਵੀ ਦਿੱਤੀ ਗਈ ਹੈ।
ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਸਤਿਸੰਗ ਵਿੱਚ ਭਾਜਪਾ ਦੇ ਕਰਨਾਲ ਤੋਂ ਮੇਅਰ ਰੇਣੂ ਬਾਲਾ ਗੁਪਤਾ, ਨਵੀਨ ਕੁਮਾਰ ਸਮਤੇ ਚੋਣਾਂ ਦੀ ਤਿਆਰੀ ਕਰ ਰਹੇ ਕਈ ਨੇਤਾ ਸ਼ਾਮਲ ਹੋਏ ਸਨ।
ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ 'ਤੇ 3 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ। ਰਾਜ ਦੇ ਨੌਂ ਜ਼ਿਲ੍ਹਿਆਂ ਵਿੱਚ 9 ਅਤੇ 12 ਨਵੰਬਰ ਨੂੰ ਪੰਚਾਇਤੀ ਚੋਣਾਂ ਵੀ ਹੋਣਗੀਆਂ। ਇਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਉਨ੍ਹਾਂ ਦਾ ਕਿਹਾ ਹੈ ਕਿ ਸਿਆਸੀ ਮੁਫ਼ਾਦਾ ਕਾਰਨ ਰਾਮ ਰਹੀਮ ਨੂੰ ਰਿਹਾਅ ਕੀਤਾ ਜਾਂਦਾ ਹੈ।
ਕੀ ਹੈ ਪੂਰਾ ਮਾਮਲਾ
ਰਾਮ ਰਹੀਮ ਨੂੰ ਡੇਰਾ ਸਿਰਸਾ ਵਿੱਚ ਦੋ ਮਹਿਲਾ ਚੇਲੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ।ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ 'ਤੇ ਉਨ੍ਹਾਂ ਦੇ ਸਮਰਥਕਾਂ ਨੇ ਸੂਬੇ 'ਚ ਹੰਗਾਮਾ ਕਰ ਦਿੱਤਾ। ਇਸ ਹਿੰਸਾ ਵਿੱਚ 30 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਕਰੋੜਾਂ ਦੀ ਸੰਪਤੀ ਦਾ ਨੁਕਸਾਨ ਹੋਇਆ ਸੀ।
ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ 2019 ਵਿੱਚ 16 ਸਾਲ ਪਹਿਲਾਂ ਇੱਕ ਪੱਤਰਕਾਰ ਦੀ ਹੱਤਿਆ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ 2002 ਵਿੱਚ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਚਾਰ ਹੋਰਨਾਂ ਸਮੇਤ ਪਿਛਲੇ ਸਾਲ ਵੀ ਦੋਸ਼ੀ ਠਹਿਰਾਇਆ ਗਿਆ ਸੀ।