Maharashtra Bridge Collapse: ਰੇਲਵੇ ਸਟੇਸ਼ਨ ਦਾ ਫੁੱਟ ਓਵਰ ਬ੍ਰਿਜ ਡਿੱਗਿਆ, ਕਈ ਜ਼ਖਮੀ
Maharashtra : ਮਹਾਰਾਸ਼ਟਰ ਦੇ ਚੰਦਰਪੁਰ 'ਚ ਬੱਲਾਰਸ਼ਾਹ ਰੇਲਵੇ ਸਟੇਸ਼ਨ 'ਤੇ ਫੁੱਟ ਓਵਰ ਬ੍ਰਿਜ ਦਾ ਇਕ ਹਿੱਸਾ ਡਿੱਗਣ ਨਾਲ ਐਤਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ।
Maharashtra Footover Bridge Collapse: ਮਹਾਰਾਸ਼ਟਰ ਦੇ ਚੰਦਰਪੁਰ ਵਿੱਚ ਬੱਲਾਰਸ਼ਾਹ ਰੇਲਵੇ ਸਟੇਸ਼ਨ ਉੱਤੇ ਫੁੱਟ ਓਵਰ ਬ੍ਰਿਜ ਦਾ ਇੱਕ ਹਿੱਸਾ ਡਿੱਗਣ ਨਾਲ ਐਤਵਾਰ (27 ਨਵੰਬਰ) ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਕਰੀਬ 10-15 ਲੋਕ ਜ਼ਖਮੀ ਹੋਏ ਹਨ। ਹਾਦਸੇ ਦੌਰਾਨ ਕਈ ਯਾਤਰੀ ਕਰੀਬ 60 ਫੁੱਟ ਦੀ ਉਚਾਈ ਤੋਂ ਪੁਲ ਤੋਂ ਟਰੈਕ 'ਤੇ ਡਿੱਗ ਗਏ।
ਜ਼ਖਮੀਆਂ 'ਚ 8 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਹਾਦਸੇ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
#WATCH | Slabs fall off of a foot over bridge at Balharshah railway junction in Maharashtra's Chandrapur; people feared injured pic.twitter.com/5VT8ry3ybe
— ANI (@ANI) November 27, 2022
ਸੀਪੀਆਰਓ ਨੇ ਬਿਆਨ ਦਿੱਤਾਇਸ ਪੂਰੇ ਹਾਦਸੇ ਬਾਰੇ ਕੇਂਦਰੀ ਰੇਲਵੇ ਦੇ ਸੀਪੀਆਰਓ ਸ਼ਿਵਾਜੀ ਸੁਤਾਰ ਨੇ ਦੱਸਿਆ ਕਿ ਨਾਗਪੁਰ ਡਿਵੀਜ਼ਨ ਦੇ ਬਲਹਾਰਸ਼ਾਹ ਵਿਖੇ ਅੱਜ ਸ਼ਾਮ ਕਰੀਬ 5.10 ਵਜੇ ਫੁੱਟ ਓਵਰ ਬ੍ਰਿਜ ਦੀ ਪ੍ਰੀ-ਕਾਸਟ ਸਲੈਬ ਦਾ ਇੱਕ ਹਿੱਸਾ ਡਿੱਗ ਗਿਆ। ਇਸ ਘਟਨਾ 'ਚ 4 ਲੋਕ ਜ਼ਖਮੀ ਹੋ ਗਏ ਅਤੇ ਸਾਰਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਰੇਲਵੇ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ
ਸੀਪੀਆਰਓ ਨੇ ਕਿਹਾ ਕਿ ਰੇਲਵੇ ਨੇ ਗੰਭੀਰ ਜ਼ਖ਼ਮੀਆਂ ਨੂੰ ਇੱਕ ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ ਜਲਦੀ ਠੀਕ ਹੋਣ ਲਈ ਦੂਜੇ ਹਸਪਤਾਲਾਂ ਵਿੱਚ ਭੇਜ ਕੇ ਉਨ੍ਹਾਂ ਦਾ ਵਧੀਆ ਮੈਡੀਕਲ ਇਲਾਜ ਕੀਤਾ ਜਾ ਰਿਹਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।