Maharashtra Footover Bridge Collapse: ਮਹਾਰਾਸ਼ਟਰ ਦੇ ਚੰਦਰਪੁਰ ਵਿੱਚ ਬੱਲਾਰਸ਼ਾਹ ਰੇਲਵੇ ਸਟੇਸ਼ਨ ਉੱਤੇ ਫੁੱਟ ਓਵਰ ਬ੍ਰਿਜ ਦਾ ਇੱਕ ਹਿੱਸਾ ਡਿੱਗਣ ਨਾਲ ਐਤਵਾਰ (27 ਨਵੰਬਰ) ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਕਰੀਬ 10-15 ਲੋਕ ਜ਼ਖਮੀ ਹੋਏ ਹਨ। ਹਾਦਸੇ ਦੌਰਾਨ ਕਈ ਯਾਤਰੀ ਕਰੀਬ 60 ਫੁੱਟ ਦੀ ਉਚਾਈ ਤੋਂ ਪੁਲ ਤੋਂ ਟਰੈਕ 'ਤੇ ਡਿੱਗ ਗਏ।


ਜ਼ਖਮੀਆਂ 'ਚ 8 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਹਾਦਸੇ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।