Tamil Nadu Accident: ਹਾਈਵੇਅ 'ਤੇ ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 5 ਦੀ ਮੌਤ, 60 ਜ਼ਖ਼ਮੀ
Tamil Nadu Accident: ਤਾਮਿਲਨਾਡੂ ਪੁਲਿਸ ਦੇ ਅਨੁਸਾਰ, ਸ਼ਨੀਵਾਰ ਸਵੇਰੇ ਚੇਨਈ-ਬੈਂਗਲੁਰੂ ਰਾਸ਼ਟਰੀ ਰਾਜਮਾਰਗ 'ਤੇ ਇੱਕ ਸਰਕਾਰੀ ਬੱਸ ਅਤੇ ਇੱਕ ਓਮਨੀਬਸ ਵਿਚਕਾਰ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ।
Tamilnadu Bus Accident: ਤਾਮਿਲਨਾਡੂ ਵਿੱਚ ਦੋ ਬੱਸਾਂ ਵਿਚਾਲੇ ਹੋਈ ਟੱਕਰ ਵਿੱਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ 60 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਜ਼ਖਮੀਆਂ ਨੂੰ ਤਿਰੂਪੱਤੂਰ ਜ਼ਿਲੇ ਦੇ ਵਾਨਿਆਮਬਦੀ ਸਰਕਾਰੀ ਹਸਪਤਾਲ ਅਤੇ ਵੇਲੋਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
STORY | Five killed, 60 injured as two buses collide in Tamil Nadu's Tirupattur district
— Press Trust of India (@PTI_News) November 11, 2023
READ: https://t.co/XDz2hCVdWF
(PTI Photo) pic.twitter.com/F1ZKzTDfKh
ਪੁਲਿਸ ਮੁਤਾਬਕ, ਸ਼ਨੀਵਾਰ ਸਵੇਰੇ ਚੇਨਈ-ਬੰਗਲੌਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਸਰਕਾਰੀ ਬੱਸ ਅਤੇ ਇੱਕ ਹੋਰ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਦੋਵੇਂ ਬੱਸਾਂ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਹੈ ਕਿ ਪੁਲਿਸ ਨੇ ਮੌਕੇ 'ਤੇ 10 ਐਂਬੂਲੈਂਸਾਂ ਰਾਹੀਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ 'ਚ ਮਦਦ ਕੀਤੀ ਸੀ।
ਪੁਲਿਸ ਨੇ ਮ੍ਰਿਤਕਾਂ ਦੀ ਕੀਤੀ ਪਛਾਣ
ਪੁਲਿਸ ਮੁਤਾਬਕ, ਮ੍ਰਿਤਕਾਂ 'ਚ 32 ਸਾਲਾ ਰਿਤਿਕਾ, ਵਨਿਆਮਬਦੀ ਦਾ 37 ਸਾਲਾ ਮੁਹੰਮਦ ਫਿਰੋਜ਼, ਐੱਸਈਟੀਸੀ ਬੱਸ ਡਰਾਈਵਰ ਕੇ. ਇਲੂਮਲਾਈ ਅਤੇ ਚਿਤੂਰ ਦੇ ਬੀ ਅਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਓਮਨੀਬਸ ਡਰਾਈਵਰ ਐਨ ਸਈਦ ਦੀ ਬਾਅਦ ਵਿਚ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇੱਕ ਸਰਕਾਰੀ ਬੱਸ ਅਤੇ ਓਮਨੀਬਸ ਦੀ ਟੱਕਰ ਵਿੱਚ ਲੋਕਾਂ ਦੀ ਮੌਤ ਹੋ ਗਈ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ