Lok Sabha Elections : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਮਾਸਟਰ ਪਲਾਨ ! ਵੱਡੀ ਗਿਣਤੀ 'ਚ ਦੂਜੇ ਦਲਾਂ ਦੇ ਆਗੂ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
Lok Sabha Elections 2024 : ਦੇਸ਼ ਵਿੱਚ ਹੋਣ ਵਾਲੀਆਂ ਅਗਲੀਆਂ ਆਮ ਚੋਣਾਂ ਵਿੱਚ ਬਹੁਤਾ ਸਮਾਂ ਬਾਕੀ ਨਹੀਂ ਹੈ। ਜਿਸ ਦੇ ਮੱਦੇਨਜ਼ਰ ਸਾਰੀਆਂ ਮੁੱਖ ਪਾਰਟੀਆਂ ਆਪਣੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਆਰਐਲਡੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਾਜਪਾਲ ਸੈਣੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਹਬ ਸਿੰਘ ਸੈਣੀ ਵੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸਪਾ ਨੇਤਾ ਜਗਦੀਸ਼ ਸੋਨਕਰ, ਸਪਾ ਨੇਤਾ ਸੁਸ਼ਮਾ ਪਟੇਲ, ਗੁਲਾਬ ਸਰੋਜ ਅਤੇ ਸਾਬਕਾ ਵਿਧਾਇਕ ਅੰਸ਼ੁਲ ਵਰਮਾ ਵੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
ਵੱਧਦਾ ਜਾ ਰਿਹਾ ਹੈ ਐਨਡੀਏ ਦਾ ਪਰਿਵਾਰ
ਬੀਤੀ 18 ਜੁਲਾਈ ਨੂੰ ਭਾਜਪਾ ਦੀ ਅਗਵਾਈ ਵਿੱਚ ਦਿੱਲੀ ਵਿੱਚ ਐਨਡੀਏ ਦੀ ਮੀਟਿੰਗ ਹੋਈ, ਜਿਸ ਵਿੱਚ ਸੱਤਾਧਾਰੀ ਪਾਰਟੀ ਨੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੀਟਿੰਗ ਵਿੱਚ 38 ਪਾਰਟੀਆਂ ਨੇ ਹਿੱਸਾ ਲਿਆ ਸੀ। ਇਸ ਮੀਟਿੰਗ ਤੋਂ ਪਹਿਲਾਂ ਓਪੀ ਰਾਜਭਰ ਦੀ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸਪਾ) ਅਤੇ ਚਿਰਾਗ ਪਾਸਵਾਨ ਦੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਐਨਡੀਏ ਵਿੱਚ ਸ਼ਾਮਲ ਹੋ ਗਈ ਸੀ।
ਇੱਕ ਪਾਸੇ ਜਿੱਥੇ ਐਨਡੀਏ ਵਿੱਚ ਪਾਰਟੀਆਂ ਦੀ ਗਿਣਤੀ ਵੱਧ ਰਹੀ ਹੈ, ਉੱਥੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਵੀ ਮਹਾਗਠਜੋੜ ਬਣਾ ਲਿਆ ਹੈ। ਇਸ ਗਠਜੋੜ ਨੂੰ ‘ਇੰਡੀਆ’ ਦਾ ਨਾਂ ਦਿੱਤਾ ਗਿਆ ਹੈ। ਹੁਣ ਤੱਕ 26 ਪਾਰਟੀਆਂ ਇਸ ਵਿੱਚ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ ਮੁੰਬਈ ਵਿੱਚ ਬੁਲਾਈ ਗਈ ਹੈ। ਜਿੱਥੇ ਇਸ ਮੋਰਚੇ ਦੇ ਕੋਆਰਡੀਨੇਟਰ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ।






















