ਇਸ ਤੋਂ ਪਹਿਲਾਂ, ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਸੀ ਕਿ ਮਹਾਨਗਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ “ਕਈ ਥਾਵਾਂ 'ਤੇ ਬਹੁਤ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਰੁਕ-ਰੁਕ ਕੇ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ।
ਇਸ ਦੌਰਾਨ ਹਾਈ ਟਾਇਡ (ਉੱਚੀਆਂ ਲਹਿਰਾਂ) ਨੇ ਮੈਰੀਨ ਡਰਾਇਵ ਨੂੰ ਵੀ ਪ੍ਰਭਾਵਿਤ ਕੀਤਾ ਹੈ।ਜਿਸ ਤੋਂ ਬਾਅਦ ਮੁਬੰਈ ਦੀ ਸਿਵਕ ਬਾਡੀ ਯਾਨੀ ਬੀਐਮਸੀ ਨੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਸਮੁੰਦਰੀ ਤਟ ਦੇ ਕੋਲ ਨਾ ਜਾਣ।
ਆਈਐਮਡੀ ਦੇ ਇੱਕ ਅਧਿਕਾਰੀ ਨੇ ਸ਼ੁੱਕਰਵਾਰ ਦੀ ਰਾਤ ਨੂੰ ਕਿਹਾ ਸੀ ਕਿ,
ਅਗਲੇ 24 ਘੰਟਿਆਂ ਲਈ, ਭਾਵ 3 ਤੋਂ 4 ਜੁਲਾਈ ਦੇ ਵਿਚਕਾਰ, ਮੁੰਬਈ, ਰਾਏਗੜ੍ਹ ਅਤੇ ਰਤਨਗਿਰੀ ਲਈ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ 'ਤੇ ਬਹੁਤ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ।-
ਬ੍ਰਹਿਮੰਬਾਈ ਮਿਊਂਸਿਪਲ ਕਾਰਪੋਰੇਸ਼ਨ (ਬੀਐਮਸੀ) ਨੇ ਚੇਤਾਵਨੀ ਦੇ ਮੱਦੇਨਜ਼ਰ ਲੋਕਾਂ ਲਈ ਕੁਝ ਜ਼ਰੂਰੀ ਹਦਾਇਤਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ